Tuesday, July 29, 2025
Breaking News

ਕੋਰੋਨਾ ਕਾਰਨ ਸਰਹਿੰਦ ਫਤਿਹ ਦਿਵਸ ’ਤੇ ਨਹੀਂ ਸੱਜੇਗਾ ਨਗਰ ਕੀਰਤਨ – ਲੌਂਗੋਵਾਲ

ਵੱਡੇ ਸੰਗਤੀ ਇਕੱਠ ਤੋਂ ਵੀ ਕੀਤਾ ਜਾਵੇਗਾ ਗੁਰੇਜ਼

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਇਸ ਵਾਰ ਸਰਹਿੰਦ ਫਤਿਹ ਦਿਵਸ ਮੌਕੇ ਵੱਡਾ ਸੰਗਤੀ ਇਕੱਠ Longowal4ਨਹੀਂ ਕੀਤਾ ਜਾਵੇਗਾ।ਕੇਵਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਬਾਣੀ ਕੀਰਤਨ ਹੀ ਕੀਤਾ ਜਾਵੇਗਾ ਅਤੇ ਸਮਾਗਮਾਂ ਦੌਰਾਨ ਸੰਗਤਾਂ ਦੀ ਸ਼ਮੂਲੀਅਤ ਨਹੀਂ ਹੋਵੇਗੀ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਹਰ ਸਾਲ 12 ਮਈ ਨੂੰ ਸਰਹਿੰਦ ਫਤਿਹ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਚਪੜਚਿੜੀ ਤੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੱਕ ਫਤਿਹ ਮਾਰਚ ਰੂਪੀ ਨਗਰ ਕੀਰਤਨ ਸਜਾਇਆ ਜਾਂਦਾ ਹੈ, ਜੋ ਇਸ ਵਾਰ ਨਹੀਂ ਹੋਵੇਗਾ।ਉਨ੍ਹਾਂ ਦੱਸਿਆ ਕਿ ਇਸ ਵਾਰ ਕੇਵਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਹੀ ਕੀਤਾ ਜਾਵੇਗਾ, ਜਿਸ ਦਾ ਸਿੱਧਾ ਪ੍ਰਸਾਰਣ ਵੱਖ ਵੱਖ ਚੈਨਲਾਂ ਰਾਹੀ ਹੋਵੇਗਾ ਤਾਂ ਜੋ ਸੰਗਤਾਂ ਇਨ੍ਹਾਂ ਸਮਾਗਮਾਂ ਨਾਲ ਘਰ ਬੈਠਿਆਂ ਜੁੜ ਸਕਣ।ਲੌਂਗੋਵਾਲ ਅਨੁਸਾਰ ਸਰਹਿੰਦ ਫਤਿਹ ਦਿਵਸ ਸਬੰਧੀ ਗੁਰਦੁਆਰਾ ਸਾਹਿਬ ਚਪੜਚਿੜੀ ਵਿਖੇ 10 ਮਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ, ਜਿਸ ਦਾ ਭੋਗ 12 ਮਈ ਨੂੰ ਪਾਇਆ ਜਾਵੇਗਾ।ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ 12 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਕੇ 14 ਮਈ ਨੂੰ ਭੋਗ ਪੈਣਗੇ।ਉਨਾਂ ਕਿਹਾ ਕਿ ਸਮਾਗਮਾਂ ਦੌਰਾਨ ਕੇਵਲ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਅਤੇ ਸਥਾਨਕ ਗੁਰਦੁਆਰਾ ਸਾਹਿਬਾਨ ਦੇ ਮੁਲਾਜ਼ਮ ਹੀ ਸ਼ਾਮਲ ਹੋਣਗੇ।ਇਨ੍ਹਾਂ ਸਮਾਗਮਾਂ ਸਮੇਂ ਸਰਕਾਰ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਆਪਸੀ ਦੂਰੀ ਯਕੀਨੀ ਬਣਾਈ ਜਾਵੇਗੀ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …