Monday, July 6, 2026

ਅਕੈਡਮਿਕ ਹਾਈਟਸ ਪਬਲਿਕ ਸਕੂਲ ਵਿਖੇ ਕਰਵਾਈ ਗਈ ਆਨਲਾਈਨ ਅਧਿਆਪਕ ਮਾਪੇ ਮਿਲਣੀ

ਲੌਂਗੋਵਾਲ, 10 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੀ ਅਗਵਾਈ ਤੇ ਸਿਖਿਆ ਬੋਰਡ ਦੇ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਦੀ PPNJ1005202005

ਪੜ੍ਹਾਈ ਨੂੰ ਨਿਰੰਤਰ ਜਾਰੀ ਰੱਖਣ ਲਈ ਆਨਲਾਈਨ ਕਲਾਸਾਂ ਚਲਾਈਆਂ ਜਾ ਰਹੀਆਂ ਹਨ।ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਵਿਖੇ “ਅਧਿਆਪਕ-ਮਾਪੇ ਮਿਲਣੀ” ਆਨਲਾਈਨ ਕੀਤੀ ਗਈ।ਇਸ ਦੀ ਅਗਵਾਈ ਸਕੂਲ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਕੰਵਰ, ਮੈਡਮ ਜਸਵੀਰ ਅਤੇ ਮੈਡਮ ਮੋਨਿਕਾ ਗਰਗ ਵਲੋਂ ਕੀਤੀ ਗਈ।ਅਧਿਆਪਕਾਂ ਅਤੇ ਮਾਪਿਆਂ ਵਿਚਕਾਰ ਬੱਚਿਆਂ ਦੀਆਂ ਵਿੱਦਿਅਕ ਗਤੀਵਿਧੀਆਂ ਬਾਰੇ ਗੱਲਬਾਤ ਕੀਤੀ ਹੋਈ।ਮਾਪਿਆਂ ਵਲੋਂ ਇਸ ਸੰਬੰਧੀ ਆਪਣੇ ਸੁਝਾਅ ਦਿੱਤੇ।ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਨੇ ਕਿਹਾ ਕਿ ਉਨਾਂ ਦਾ ਸਕੂਲ ਇਸ ਔਖੇ ਸਮੇਂ ਬੱਚਿਆਂ ਦੇ ਮਾਪਿਆਂ ਨਾਲ ਖੜਾ ਹੈ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …