Monday, July 27, 2026

ਪੰਜਾਬ ‘ਚ ਤਕਰੀਬਨ ਇਕ ਲੱਖ 20 ਹਜ਼ਾਰ ਵਿਦਿਆਰਥੀ ਲੈ ਰਹੇ ਆਨਲਾਈਨ ਸਿੱਖਿਆ

ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੰਧੂ) – ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਵਿਭਾਗ ਵਲੋ ਪੰਜਾਬ ਦੇ ਸਰਕਾਰੀ Keshav Kohliਅਤੇ ਗੈਰ-ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਦਿੱਤੀ ਜਾ ਰਹੀ ਹੈ।
                        ਭਾਵੇਂ ਮਿਸ਼ਨ ਸ਼ਤਪ੍ਰਤੀਸ਼ਤ ਹੋਵੇ ਜਾਂ ਮਿਸ਼ਨ ਮਸ਼ਾਲ ਸਾਰੇ ਪੰਜਾਬ ਵਿੱਚ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਵੱਡੇ ਪੱਧਰ ‘ਤੇ ਹਿੱਸਾ ਲਿਆ ਹੈ।ਅੰਮ੍ਰਿਤਸਰ ਡੀ.ਪੀ.ਈ ਵਜੋਂ ਸੇਵਾਵਾਂ ਨਿਭਾਅ ਰਹੇ ਕੇਸ਼ਵ ਕੋਹਲੀ ਨੇ ਕਿਹਾ ਕਿ ਪੰਜਾਬ ਸਿੱਖਿਆ ਵਿਭਾਗ ਦੇ ਇਸ ਕਦਮ ਸਦਕਾ ਪੂਰੇ ਪੰਜਾਬ ਵਿੱਚ ਤਕਰੀਬਨ ਇੱਕ ਲੱਖ 20 ਹਜ਼ਾਰ ਵਿਦਿਆਰਥੀ ਆਨਲਾਈਨ ਸਿੱਖਿਆ ਲੈ ਰਹੇ ਹਨ ਅਤੇ ਸਿੱਖਿਆ ਦੇ ਨਾਲ-ਨਾਲ ਬੱਚਿਆਂ ਨੂੰ ਸਿਹਤ ਪ੍ਰਤੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ।ਸਿਲੇਬਸ ਦੇ ਨਾਲ, ਯੋਗਿਕ ਕਿਰਿਆਵਾਂ, ਸਰੀਰਕ ਅਭਿਆਸਾਂ ਅਤੇ ਆਨਲਾਈਨ ਕੁਇਜ਼ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ।ਸਿੱਖਿਆ ਸਕੱਤਰ ਵੀ ਸਮੇਂ-ਸਮੇਂ ‘ਤੇ ਅਧਿਆਪਕਾਂ ਤੋਂ ਫੀਡਬੈਕ ਲੈਂਦੇ ਹਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …