Saturday, March 14, 2026

ਪੁਰਾਣੀ ਰੰਜ਼ਿਸ਼ ਦੇ ਚੱਲਦਿਆਂ ਗੁਆਂਢੀ ਦਾ ਕਤਲ, ਇੱਕ ਜਖਮੀ

ਪੁਲਿਸ ਦੀ ਮੁਸਤੈਦੀ ਨਾਲ ਕਤਲ ਦੇ ਮੁੱਖ ਦੋਸ਼ੀਆਂ ਸਮੇਤ 7 ਵਿਅਕਤੀ ਗ੍ਰਿਫਤਾਰ

ਧੂਰੀ, 11 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਜਨਤਾ ਨਗਰ ਦੇ ਰਹਿਣ ਵਾਲੇ ਇੱਕ ਵਿਅਕਤੀ ਗੁਰਦੀਪ ਸਿੰਘ ਗੋਲੂ (40) ਦਾ ਬੀਤੀ ਰਾਤ ਕਤਲ

ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਧੂਰੀ ਰਛਪਾਲ ਸਿੰਘ ਤੇ ਥਾਣਾ ਸਿਟੀ ਧੂਰੀ ਮੁਖੀ ਆਦਿੱਤਯ (ਇਨਸੈਟ) ਮ੍ਰਿਤਕ ਗੁਰਦੀਪ ਸਿੰਘ ਦੀ ਫਾਈਲ ਫੋੋਟੋ। ਫੋਟੋ – ਪ੍ਰਵੀਨ ਗਰਗ

ਹੋਣ ਅਤੇ ਇੱਕ ਹੋਰ ਦੇ ਗੰਭੀਰ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਜਖਮੀ ਵਿਅਕਤੀ ਪੀ.ਜੀ.ਆਈ ਚੰਡੀਗੜ੍ਹ ਵਿਖੇ ਜੇਰੇ ਇਲਾਜ ਦੱਸਿਆ ਜਾ ਰਿਹਾ ਹੈ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਧੂਰੀ ਰਛਪਾਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 9 ਵਜੇ ਗੁਰਦੀਪ ਸਿੰਘ ਨਾਮੀ ਵਿਅਕਤੀ ਦੇ ਉਸ ਦੇ ਗੁਆਂਢੀ ਵੱਲੋਂ ਕੁੱਝ ਹੋਰ ਵਿਅਕਤੀਆਂ ਨਾਲ ਮਿਲ ਕੇ ਕਤਲ ਕੀਤੇ ਜਾਣ ਦੀ ਸੂਚਨਾ ਪੁਲਿਸ ਨੂੰ ਸਵੇਰੇ ਤੜਕਸਾਰ ਪ੍ਰਾਪਤ ਹੋਈ ਸੀ।ਉਨਾਂ ਕਿਹਾ ਕਿ ਮ੍ਰਿਤਕ ਗੁਰਦੀਪ ਸਿੰਘ ਦੀ ਪਤਨੀ ਨੇ ਦੱਸਿਆ ਕਿ ਉਨਾਂ ਦੇ ਇੱਕ ਗੁਆਂਢੀ ਨੇ ਆਪਣੇ ਪੁੱਤਰਾਂ ਅਤੇ ਕੁੱਝ ਵਿਅਕਤੀਆਂ ਨਾਲ ਮਿਲ ਕੇ ਉਸ ਦੇ ਪਤੀ ਨੂੰ ਘਰੋਂ ਕੱਢ ਕੇ ਉਸ ਦਾ ਕਤਲ ਕੀਤਾ ਗਿਆ ਹੈ ਅਤੇ ਉਸ ਦੇ ਬੇਟੇ ਅਤੇ ਪਿਤਾ ਦੇ ਵੀ ਸੱਟਾਂ ਮਾਰੀਆਂ ਹਨ।
               ਥਾਣਾ ਸਿਟੀ ਮੁਖੀ ਆਦਿਤਯ ਆਈ.ਪੀ.ਐਸ ਦੀ ਮੁਸ਼ਤੈਦੀ ਦੇ ਕਾਰਨ ਸਿਟੀ ਧੂਰੀ ਦੀ ਪੁਲਿਸ ਵੱਲੋਂ ਇਸ ਮਾਮਲੇ ਦੇ ਸਾਰੇ ਦੋਸ਼ੀਆਂ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫਤਾਰ ਕਰ ਲਿਆ ਗਿਆ ਹੈ।
               ਐਸ.ਐਚ.ਓ ਆਦਿਤਯ ਨੇ ਦੱਸਿਆ ਹੈ ਕਿ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਗੁਰਦੀਪ ਸਿੰਘ ਦਾ ਆਪਣੇ ਗੁਆਂਢੀ ਨਿੱਕੀ ਦੇ ਪਰਿਵਾਰ ਨਾਲ ਪੁਰਾਣਾ ਝਗੜਾ ਸੀ, ਜਿਸ ਦੀ ਰੰਜ਼ਿਸ਼ ਦੇ ਚੱਲਦਿਆਂ ਬੀਤੀ ਰਾਤ ਨਿੱਕੀ ਦੇ ਪੁੱਤਰਾਂ ਨੇ ਆਪਣੇ ਕੁੱਝ ਦੋਸਤਾਂ ਨੂੰ ਬੁਲਾ ਕੇ ਤੇਜ਼ਧਾਰ ਹਥਿਆਰ ਨਾਲ ਗੁਰਦੀਪ ਸਿੰਘ ਦਾ ਕਤਲ ਕਰ ਦਿੱਤਾ।ਉਹਨਾਂ ਦੱਸਿਆ ਕਿ ਗੁਰਦੀਪ ਸਿੰਘ ਦੇ ਪ੍ਰੀਵਾਰਕ ਮੈਂਬਰਾਂ ਦੇ ਵੀ ਕੁੱਝ ਸੱਟਾਂ ਲੱਗੀਆਂ ਹਨ, ਜੋ ਕਿ ਸਿਵਲ ਹਸਪਤਾਲ ਧੂਰੀ ਵਿਖੇ ਜੇਰੇ ਇਲਾਜ਼ ਹਨ।ਉਹਨਾਂ ਕਿਹਾ ਕਿ ਪੁਲਿਸ ਵੱਲੋਂ ਮ੍ਰਿਤਕ ਦਾ ਪੋਸਟ ਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ, ਜਦਕਿ ਦੋਸ਼ੀਆਂ ਦਾ ਪੁਲਿਸ ਰਿਮਾਂਡ ਲੈ ਕੇ ਹੋਰ ਪੁੱਛ-ਗਿੱਛ ਕੀਤੀ ਜਾਵੇਗੀ।
                      ਇਸੇ ਦੌਰਾਨ ਸਾਬਕਾ ਕੌਂਸਲਰ ਅਮਰੀਕ ਸਿੰਘ ਨੇ ਨੂੰ ਮੰਦਭਾਗੀ ਘਟਨਾ ਦੱਸਦਿਆਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਵੀ ਕੀਤੀ।

 

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …