ਫਰੀਦਕੋਟ, 12 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਨੇ ਜਿਲ੍ਹੇ ਵਿੱਚ ਕਰੋਨਾ ਮਹਾਂਮਾਰੀ ਦੇ ਫੈਲਾਅ ਨੂੰ
ਰੋਕਣ ਲਈ ਜਾਰੀ ਕਰਫਿਊ ਦੌਰਾਨ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਬੈਂਕਾਂ ਨੂੰ ਰੋਜ਼ਾਨਾ ਸ਼ਰਤਾਂ ਸਹਿਤ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਹੈ।
ਜਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜਿਲ੍ਹਾ ਫਰੀਦਕੋਟ ਦੇ ਸਾਰੇ ਬੈਂਕਾਂ ਦੇ ਏ.ਟੀ.ਐਮ ਸਵੇਰੇ 6 ਵਜੇ ਤੋਂ ਰਾਤ 8 ਵਜੇ ਤੱਕ ਖੁੱਲ੍ਹਣਗੇ।ਉਨ੍ਹਾਂ ਕਿਹਾ ਕਿ ਜਿਲ੍ਹੇ ਦੀਆਂ ਸਾਰੀਆਂ ਬੈਂਕਾਂ ਰੋਜ਼ਾਨਾ ਖੁੱਲ੍ਹਣਗੀਆਂ ਅਤੇ ਇਸ ਸਮੇਂ ਦੌਰਾਨ ਉਹ ਪਬਲਿਕ ਡੀਲਿੰਗ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਕਰਨਗੇ ਅਤੇ ਇਸ ਤੋਂ ਬਾਅਦ ਉਹ ਬੈਂਕ ਦੇ ਅੰਦਰੂਨੀ ਕੰਮ ਹੀ ਕਰ ਸਕਣਗੇ।ਬੈਂਕ ਮੁਲਾਜਮਾਂ ਦਾ ਆਈ.ਡੀ ਕਾਰਡ ਹੀ ਉਨ੍ਹਾਂ ਦਾ ਕਰਫਿਊ ਪਾਸ ਮੰਨਿਆ ਜਾਵੇਗਾ।ਉਨ੍ਹਾਂ ਕਿਹਾ ਕਿ ਕੋਵਿਡ 19 ਨੂੰ ਅੱਗੇ ਫੈਲਣ ਤੋਂ ਰੋਕਣ ਲਈ ਇਕ ਪੁਲਿਸ ਕਰਮਚਾਰੀ ਹਰ ਬੈਂਕ ਅਤੇ ਹਰ ਏ.ਟੀ.ਐਮ ਦੇ ਅੱਗੇ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਭੀੜ ਤੇ ਕਾਬੂ ਪਾਇਆ ਜਾ ਸਕੇ।
ਸਾਰੇ ਬੈਂਕਾਂ ਦੇ ਮੈਨੇਜਰ ਇਹ ਯਕੀਨੀ ਬਣਾਉਣਗੇ ਕਿ ਕੰਮ ਦੌਰਾਨ 1 ਮੀਟਰ 1. 50 ਮੀਟਰ ਸਮਾਜਿਕ ਦੂਰੀ ਯਕੀਨੀ ਬਣਾਈ ਜਾਵੇ ਅਤੇ ਸਾਰੇ ਸਟਾਫ ਨੂੰ ਮਾਸਕ ਅਤੇ ਦਸਤਾਨੇ ਪਾਉਣੇ ਯਕੀਨੀ ਬਣਾਏ ਜਾਣ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media