Monday, October 12, 2026

ਗੈਰ ਸਰਕਾਰੀ ਸੰਸਥਾ ਦੇ ਸਹਿਯੋਗ ਨਾਲ ਲੋੜਵੰਦ ਕਿੰਨਰਾਂ ਨੂੰ ਦਿੱਤਾ ਰਾਸ਼ਨ

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਜ਼ਰੂਰਤਮੰਦ ਦੀ ਕਰੇਗੀ ਸਹਾਇਤਾ – ਸਕੱਤਰ

ਲੁਧਿਆਣਾ, 12 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ-ਕਮ-ਪੰਜਾਬ ਅਤੇ ਹਰਿਆਣਾ ਦੇ ਜੱਜ ਸ੍ਰੀ ਰਾਕੇਸ਼ ਕੁਮਾਰ ਜੈਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਅਤੇ ਗੁਰਬੀਰ ਸਿੰਘ ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਦੀ ਦੇਖ-ਰੇਖ ਹੇਠ ਸ੍ਰੀਮਤੀ ਪ੍ਰੀਤੀ ਸੁਖੀਜਾ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵਲੋਂ ਆਪਣੇ ਦਫ਼ਤਰ ‘ਚ ਗੈਰ ਸਰਕਾਰੀ ਸੰਸਥਾ ਸ਼ਿਵ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਿੱਟੂ ਗੁੰਬਰ ਅਤੇ ਉਨਾਂ ਦੇ ਸਾਥੀਆਂ ਕਮਲ ਸ਼ਰਮਾ ਅਤੇ ਵਿਨੋਦ ਬਾਂਸਲ ਦੇ ਸਹਿਯੋਗ ਨਾਲ ਲੋੜਵੰਦ ਕਿੰਨਰਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਗਿਆ, ਤਾਂ ਜੋ ਲੌਕਡਾਊਨ ਦੇ ਚੱਲਦਿਆਂ ਉਨਾਂ ਨੂੰ ਭੁੱਖੇ ਪੇਟ ਨਾ ਸੌਣਾ ਪਵੇ।
              ਇਸ ਮੌਕੇ ਸ੍ਰੀਮਤੀ ਸੁਖੀਜਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਆਪਣੇ ਘਰਾਂ ਦੇ ਅੰਦਰ ਹੀ ਰਹਿਣ ਤਾਂ ਜੋ ਦੇਸ਼ ਅੰਦਰ ਫੈਲ ਰਹੀ ਕੋਵਿੰਡ 19 ਬਿਮਾਰੀ ਤੋਂ ਬਚਿਆ ਜਾ ਸਕੇ।ਇਸ ਮੌਕੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਪੈਰਾ ਲੀਗਲ ਵਲੰਟੀਅਰ ਮੋਹਿਨੀ ਮਹੰਤ, ਬਲਵਿੰਦਰ ਸਿੰਘ, ਤੇਜਪਾਲ ਸਿੰਘ ਅਤੇ ਪ੍ਰਿੰਸ ਕੁਮਾਰ ਵੀ ਮੌਜੂਦ ਸਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …