ਲੁਧਿਆਣਾ, 12 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਘੱਟ ਗਿਣਤੀਆਂ ਕਮਿਸ਼ਨ ਦੇ ਮੈਂਬਰ ਅਹਿਮਦ ਅਲੀ ਗੁੱਡੂ ਨੇ ਘੱਟ ਗਿਣਤੀਆਂ ਨਾਲ ਸੰਬੰਧਤ ਵਰਗਾਂ
ਦੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਕੋਵਿਡ 19 ਬਿਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦਾ ਬਰਾਬਰ ਦਾ ਖ਼ਿਆਲ ਰੱਖਿਆ ਜਾ ਰਿਹਾ ਹੈ।ਇਸ ਔਖੀ ਘੜੀ ਵਿੱਚ ਕਿਸੇ ਵੀ ਭਾਈਚਾਰੇ ਦੇ ਹਿੱਤਾਂ ਦੀ ਅਣਦੇਖੀ ਨਹੀਂ ਕੀਤੀ ਜਾਵੇਗੀ।ਸਥਾਨਕ ਵਾਰਡ ਨੰਬਰ 88, 59, 2, 11 ਅਤੇ 12 ਵਿੱਚ ਘੱਟ ਗਿਣਤੀਆਂ ਨਾਲ ਸੰਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਉਪਰੰਤ ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਰੇਕ ਲੋੜਵੰਦ ਵਿਅਕਤੀ ਤੱਕ ਤਿਆਰ ਭੋਜਨ ਤੇ ਸੁੱਕਾ ਰਾਸ਼ਨ ਪਹੁੰਚਾਉਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਸ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਕਮਿਸ਼ਨ ਵਲੋਂ ਇੱਕ ਰਾਜ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਦੇ ਨੁਮਾਇੰਦੇ ਵਜੋਂ ਉਹ ਅੱਜ ਇਥੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਪਹੁੰਚੇ ਹਨ।
ਉਨਾਂ ਨੇ ਹਾਜ਼ਰ ਐਸ.ਡੀ.ਐਮ ਅਮਰਿੰਦਰ ਸਿੰਘ ਮੱਲੀ, ਸਹਾਇਕ ਪੁਲਿਸ ਕਮਿਸ਼ਨਰ ਗੁਰਬਿੰਦਰ ਸਿੰਘ, ਤਹਿਸੀਲਦਾਰ ਗੁਰਮੀਤ ਸਿੰਘ ਅਤੇ ਹੋਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜਿਹੜੇ ਵੀ ਲੋਕਾਂ ਨੂੰ ਹੁਣ ਤੱਕ ਰਾਸ਼ਨ ਆਦਿ ਨਹੀਂ ਮਿਲਿਆ ਉਨਾਂ ਨੂੰ ਤੁਰੰਤ ਰਾਸ਼ਨ ਮੁਹੱਈਆ ਕਰਵਾਇਆ ਜਾਵੇ।ਉਨਾਂ ਲੋੜਵੰਦ ਲੋਕਾਂ ਦੀਆਂ ਸੂਚੀਆਂ ਵੀ ਅਧਿਕਾਰੀਆਂ ਨੂੰ ਸੌਂਪੀਆਂ।ਉਨਾਂ ਅਧਿਕਾਰੀਆਂ ਨੂੰ ਲੋੜਵੰਦ ਲੋਕਾਂ ਦੇ ਤੁਰੰਤ ਆਧਾਰ ਕਾਰਡ ਅਤੇ ਹੋਰ ਸ਼ਨਾਖ਼ਤੀ ਕਾਰਡ ਬਣਾਉਣ ਦੀ ਵੀ ਹਦਾਇਤ ਕੀਤੀ।ਅਹਿਮਦ ਅਲੀ ਨੇ ਬੀਤੇ ਦਿਨੀਂ ਪੁਲਿਸ ਸਟੇਸ਼ਨ ਵਿੱਚ ਰਾਸ਼ਨ ਲੈਣ ਆਏ ਲੋਕਾਂ `ਤੇ ਕੀਤੇ ਗਏ ਪੁਲਿਸ ਲਾਠੀਚਾਰਜ ਦੀ ਜਾਂਚ ਕਰਨ ਲਈ ਵੀ ਏ.ਸੀ.ਪੀ ਗੁਰਬਿੰਦਰ ਸਿੰਘ ਦੀ ਡਿਊਟੀ ਲਗਾਈ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media