ਹੁਸ਼ਿਆਰਪੁਰ, 13 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਪੋਜ਼ੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਉਣ ਵਾਲੇ
36 ਨਵੇਂ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ।ਜਿਨਾਂ ਵਿੱਚ ਸਿਵਲ ਹਸਪਤਾਲ ਹੁਸ਼ਿਆਰਪੁਰ ਤੋਂ 13, ਮੁਕੇਰੀਆਂ ਤੋਂ 18, ਗੜਸ਼ੰਕਰ ਤੋਂ 4 ਅਤੇ ਦਸੂਹਾ ਤੋਂ ਇਕ ਸੈਂਪਲ ਲਿਆ ਗਿਆ ਹੈ।
ਉਨਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਹੁਣ ਤੱਕ 1376 ਸੈਂਪਲ ਲਏ ਗਏ ਹਨ, ਜਿਨਾਂ ਵਿੱਚ 1161 ਨੈਗੇਟਿਵ ਆਏ ਹਨ, 105 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।18 ਸੈਂਪਲ ਇਨਵੈਲਿਡ ਪਾਏ ਗਏ ਹਨ।ਉਨਾਂ ਦੱਸਿਆ ਕਿ ਹੁਣ ਤੱਕ ਕੋਰੋਨਾ ਪੋਜ਼ੀਟਿਵ 4 ਮਰੀਜਾਂ ਦੀ ਮੌਤ ਹੋ ਚੁੱਕੀ ਹੈ ਅਤੇ 7 ਮਰੀਜ਼ ਪੂਰੀ ਤਰਾਂ ਤੰਦਰੁਸਤ ਹੋ ਕੇ ਘਰ ਜਾ ਚੁੱਕੇ ਹਨ।ਜ਼ਿਲੇ ਨਾਲ ਸਬੰਧਤ 92 ਕੇਸ ਪੋਜ਼ੀਟਿਵ ਪਾਏ ਗਏ ਹਨ, ਜਿਨਾਂ ਵਿੱਚ 81 ਐਕਟਿਵ ਕੇਸ ਹਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media