ਫਰੀਦਕੋਟ, 13 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਦੇ
ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲੇ ‘ਚ ਸਿਹਤ ਵਿਭਾਗ ਵਲੋਂ ਕੋਵਿਡ-19 ਦੇ ਸਬੰਧ ਵਿਚ ਸ਼ੱਕੀ ਮਰੀਜ਼ਾਂ ਦੀ ਭਾਲ ਲਈ ਸਥਾਪਿਤ ਫਲੂ ਕਾਰਨਾਰ ਅਤੇ ਬਾਹਰਲੇ ਸੂਬਿਆਂ ਤੋਂ ਆਏ ਵਿਅਕਤੀਆਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੇ ਸੈਂਪਲ ਦਾ ਕੰਮ ਚੱਲ ਰਿਹਾ ਹੈ ਅਤੇ ਸਿਵਲ ਸਰਜਨ ਫਰੀਦਕੋਟ ਡਾ.ਰਜਿੰਦਰ ਕੁਮਾਰ ਨੇ ਦੱਸਿਆ ਕੇ 100 ਹੋਰ ਵਿਅਕਤੀਆਂ ਦੇ ਸੈਂਪਲ ਇਕੱਤਰ ਕਰਕੇ ਲੈਬ ਵਿੱਚ ਭੇਜੇ ਗਏ ਹਨ।ਪ੍ਰਾਪਤ ਹੋਈਆਂ 100 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈਆਂ ਹਨ।ਡਾ. ਰਜਿੰਦਰ ਨੇ ਦੱਸਿਆ ਕਿ ਅੱਜ ਤੱਕ ਸਿਹਤ ਵਿਭਾਗ ਵਲੋਂ 2906 ਸੈਂਪਲ ਇਕੱਤਰ ਕੀਤੇ ਗਏ ਹਨ, ਜਿੰਨਾਂ ਵਿਚੋਂ 2508 ਦੀ ਰਿਪੋਰਟ ਨੈਗੇਟਿਵ ਆਈ ਹੈ।ਫਰੀਦਕੋਟ ਐਕਟਿਵ ਮਰੀਜ਼ਾਂ ਦੀ ਗਿਣਤੀ 43 ਹੋ ਗਈ ਹੈ।42 ਪਾਜ਼ੇਟਿਵ ਆਏ ਮਰੀਜ਼ਾਂ ਨੂੰ ਸਥਾਨਕ ਜੀ.ਜੀ.ਐਸ ਮੈਡੀਕਲ ਹਸਪਤਾਲ ਫਰੀਦਕੋਟ ਵਿਖੇ ਆਈਸੋਲੇਸ਼ਨ ਵਾਰਡ ਵਿੱਚ ਜ਼ੇਰੇ ਇਲਾਜ਼ ਹਨ।ਡਾ. ਰਜਿੰਦਰ ਨੇ ਕਿਹਾ ਕਿ ਮਾਨਯੋਗ ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਦੀ ਯੋਗ ਅਗਵਾਈ ਹੇਠ ਬਾਹਰਲੇ ਸੂਬੇ ਤੋਂ ਆਏ ਵਿਅਤਕਤੀਆਂ ਲਈ ਵਿਸ਼ੇਸ਼ ਇਕਾਂਤਵਾਸ ਸੈਂਟਰਾਂ ਵਿੱਚ ਰਹਿਣ ਸਹਿਣ, ਖਾਣ-ਪੀਣ, ਮੈਡੀਕਲ ਜਾਂਚ ਦਾ ਪ੍ਰਬੰਧ ਵੀ ਕੀਤਾ ਗਿਆ ਹੈ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media