Tuesday, November 24, 2026

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਲਕਾ ਲੰਬੀ ਦੀਆਂ ਸੰਗਤਾਂ ਵਲੋਂ 4 ਟਰਾਲੇ ਕਣਕ ਭੇਟ

ਅੰਮ੍ਰਿਤਸਰ, 13 ਮਈ – (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਸ੍ਰੀ ਦਰਬਾਰ ਸਾਹਿਬ ਵਿਖੇ ਹਲਕਾ ਲੰਬੀ ਦੀਆਂ ਸੰਗਤਾਂ ਵੱਲੋਂ 4 ਟਰਾਲੇ ਕਣਕ ਭੇਜੀ ਗਈ। ਇਹ ਕਣਕ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਦੀ ਪ੍ਰੇਰਣਾ ਨਾਲ ਸੰਗਤਾਂ ਵੱਲੋਂ ਇਕੱਤਰ ਕਰਕੇ ਭੇਜੀ ਗਈ ਹੈ, ਜਿਸ ਨੂੰ ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕੇ ਤੋਂ ਅਰਦਾਸ ਉਪਰੰਤ ਰਵਾਨਾ ਕੀਤਾ ਸੀ।ਉਨ੍ਹਾਂ ਨਾਲ ਤੇਜਿੰਦਰ ਸਿੰਘ ਮਿੱਠੂਖੇੜਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵੀ ਮੌਜੂਦ ਸਨ।
                 ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵਡ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸੁਖਵਿੰਦਰ ਸਿੰਘ ਅਗਵਾਨ ਮੁਖੀ ਯਾਦਗਾਰ ਸ਼ਹੀਦਾਂ ਪਿੰਡ ਅਗਵਾਨ, ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਬਾਵਾ ਸਿੰਘ ਗੁਮਾਨਪੁਰਾ, ਸਕੱਤਰ ਮਨਜੀਤ ਸਿੰਘ ਬਾਠ, ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਮੁਖਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸੁਖਬੀਰ ਸਿੰਘ, ਬਾਬਾ ਹਰਪ੍ਰੀਤ ਸਿੰਘ ਪਠਲਾਵਾ, ਬਾਬਾ ਅਜੀਤ ਸਿੰਘ, ਬਾਬਾ ਫ਼ਤਹਿ ਸਿੰਘ ਆਦਿ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …