ਜੇ.ਆਈ.ਐਸ ਯੂਨੀਵਰਸਿਟੀ ਵੱਲੋਂ ਲੰਗਰ ਲਈ 21 ਲੱਖ ਰੁਪਏ ਦੀ ਰਾਸ਼ੀ ਭੇਟ
ਅੰਮ੍ਰਿਤਸਰ, 13 ਮਈ – (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਾਬਾ ਸਵਰਨਜੀਤ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਅਤੇ ਸਿੰਘ ਸਾਹਿਬ ਭਾਈ ਜਸਬੀਰ
ਸਿੰਘ ਰੋਡੇ ਵੱਲੋਂ 111 ਕੁਇੰਟਲ ਕਣਕ ਭੇਟਾ ਕੀਤੀ ਈ, ਇਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਕਿ ਜੇ.ਆਈ.ਐਸ ਯੂਨੀਵਰਸਿਟੀ ਦੇ ਤਰਨਜੀਤ ਸਿੰਘ ਨਰੂਲਾ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ 21 ਲੱਖ ਰੁਪਏ ਦਾ ਚੈਕ ਲੰਗਰਾਂ ਲਈ ਭੇਜਿਆ ਗਿਆ ਹੈ।ਉਨ੍ਹਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਵੀ 11-11 ਲੱਖ ਰੁਪਏ ਭੇਟਾ ਕੀਤੇ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਮੂਹ ਡਰਾਈਵਰਾਂ ਵੱਲੋਂ 1 ਲੱਖ 11 ਹਜ਼ਾਰ ਰੁਪਏ ਦੀ ਸੇਵਾ ਲੰਗਰ ਘਰ ਲਈ ਕਰਵਾਈ ਗਈ ਹੈ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media