ਜੈਤੋ/ ਫਰੀਦਕੋਟ, 13 ਮਈ (ਪੰਜਬ ਪੋਸਟ ਬਿਊਰੋ) – ਕਰੋਨਾ ਮਹਾਂਮਾਰੀ ਕਾਰਨ ਲੱਗੇ ਕਰਫਿਊ /ਲਾਕਡਾਊਨ ਕਾਰਨ ਰਾਜਸਥਾਨ ਤੇ ਹੋਰ ਸੂਬਿਆਂ ਦੀਆਂ ਵੱਖ-
ਵੱਖ ਥਾਵਾਂ ‘ਤੇ ਫਸੇ ਲੋਕਾਂ ਨੂੰ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜਿਲਾ ਪ੍ਰਸਾਸਨ ਵਲੋਂ ਫਰੀਦਕੋਟ ਵਾਪਸ ਲਿਆਂਦਾ ਗਿਆ ਅਤੇ ਇਨਾਂ ਨੂੰ ਇਤਿਹਾਤ ਵਜੋਂ ਇਕਾਂਤਵਾਸ ਕੇਂਦਰ ਜੈਤੋ ਵਿੱਚ ਰੱਖਿਆ ਗਿਆ ਸੀ।ਇਨ੍ਹਾਂ ਵਿਚੋਂ ਜਿਆਦਾਤਰ ਲੋਕ ਰਾਜਸਥਾਨ ਵਿੱਚ ਮਜ਼ਦੂਰੀ ਕਰਨ ਗਏ ਸਨ ਤੇ ਕਰਫਿਊ ਦੌਰਾਨ ਉਥੇ ਫਸ ਗਏ ਸਨ।ਇਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਬੱਸਾਂ ਭੇਜ ਕੇ ਵਾਪਸ ਲਿਆਉਣ ਉਪਰੰਤ ਮੈਡੀਕਲ ਜਾਂਚ ਕੀਤੀ ਗਈ ਅਤੇ ਕਰੋਨਾ ਜਾਂਚ ਲਈ ਇਨ੍ਹਾਂ ਦੇ ਸੈਂਪਲ ਲੈ ਕੇ ਇਨ੍ਹਾਂ ਨੂੰ ਜਿਲ੍ਹੇ ਦੇ ਵੱਖ-ਵੱਖ ਕੇਂਦਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਸੀ।
ਐਸ.ਡੀ.ਐਮ ਜੈਤੋ ਡਾ. ਮਨਦੀਪ ਕੌਰ ਨੇ ਦੱਸਿਆ ਕਿ ਜੈਤੋ ਦੇ ਡੀ.ਏ.ਵੀ ਪਬਲਿਕ ਸਕੂਲ ਜੈਤੋ, ਸਰਸਵਤੀ ਜੀਨੀਅਸ ਸਕੂਲ ਜੈਤ ਅਤੇ ਸਰਵਹਿੱਤਕਾਰੀ ਵਿੱਦਿਆ ਮੰਦਰ ਜੈਤੋ ਵਿਖੇ ਇਨਾਂ ਲੋਕਾਂ ਦੀ ਰਿਹਾਇਸ਼, ਸੁੱਖ ਸਹੂਲਤ, ਖਾਣੇ ਆਦਿ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ ਅਤੇ ਸਿਹਤ ਵਿਭਾਗ ਵਲੋਂ ਇਨਾਂ ਦੀ ਸਿਹਤ ਜਾਂਚ ਮਗਰੋਂ ਇਨਾਂ ਦੇ ਸੈਂਪਲ ਲਏ ਗਏ ਸਨ।ਉਨਾਂ ਦੱਸਿਆ ਕਿ ਸੈਂਪਲਾਂ ਦੀ ਰਿਪੋਰਟ ਪ੍ਰਾਪਤ ਉਪਰੰਤ ਇਥੋਂ ਦੇ 157 ਲੋਕਾਂ ਦੇ ਕਰੋਨਾ ਸੈਂਪਲ ਨੈਗਟਿਵ ਆਏ ਹਨ। ਉਨਾਂ ਕਿਹਾ ਕਿ ਇਨਾਂ ਲੋਕਾਂ ਦੀ ਅੱਜ ਸਿਹਤ ਜਾਂਚ ਤੋਂ ਬਾਅਦ ਇਨਾਂ ਨੂੰ ਆਪਣੇ ਆਪਣੇ ਘਰ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ।ਇਹ ਸਾਰੇ ਲੋਕ ਸਿਹਤ ਵਿਭਾਗ ਦੇ ਨਿਰਦੇਸ਼ਸਾਂ ਅਨੁਸਾਰ 14 ਦਿਨ ਆਪਣੇ ਘਰਾਂ ਵਿੱਚ ਇਕਾਂਤਵਾਸ ਰਹਿਣਗੇ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media