ਪੁਲਿਸ ਨੇ ਦੱਸਿਆ ਕਿ ਤਿੰਨ ਦੋਸ਼ੀ ਕੀਤੇ ਗ੍ਰਿਫਤਾਰ, ਬਾਕੀ ਦੀ ਭਾਲ ਜਾਰੀ
ਪਟਿਆਲਾ, 14 ਮਈ (ਪੰਜਾਬ ਪੋਸਟ ਬਿਊਰੋ) – ਸ਼ਹਿਰ ਦੇ ਨਾਲ ਲੱਗਦੇ ਪਿੰਡ ਪਸਿਆਣਾ ਦੇ ਸਰਪੰਚ ਭੁਪਿੰਦਰ ਸਿੰਘ ਯੋਗੀ ਦੇ 5 ਮਈ ਨੂੰ ਕਤਲ ਦੇ ਮਾਮਲੇ `ਚ
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਸ਼੍ਰੀਮਤੀ ਪਰਮਜੀਤ ਕੌਰ ਅਤੇ ਸ਼੍ਰੀਮਤੀ ਪੂਨਮ ਕਾਂਗੜਾ ਨੇ ਪਿੰਡ ਦਾ ਦੌਰਾ ਕੀਤਾ ਅਤੇ ਪੀੜਤਾਂ ਦਾ ਪੱਖ ਜਾਣਿਆ।
ਪੁਲਿਸ ਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਕੀਤੀ ਗਈ ਸੁਣਵਾਈ ਤੋਂ ਬਾਅਦ ਕਮਿਸ਼ਨ ਦੇ ਮੈਂਬਰਾਂ ਨੇ ਐਸ.ਪੀ (ਡੀ) ਹਰਮੀਤ ਸਿੰਘ ਹੁੰਦਲ ਨੂੰ ਨਿਰਦੇਸ਼ ਦਿੱਤੇ ਕਿ ਸਰਪੰਚ ਦੇ ਕਤਲ ਵਿੱਚ ਸ਼ਾਮਲ ਸਾਰੇ ਕਾਤਲਾਂ `ਤੇ ਐਸ.ਸੀ.ਐਕਟ ਲਾਇਆ ਜਾਵੇ ਅਤੇ ਇੱਕ ਹਫਤੇ ਦੇ ਅੰਦਰ-ਅੰਦਰ 20 ਮਈ ਤੱਕ ਸਾਰਿਆਂ ਨੂੰ ਗ੍ਰਿਫਤਾਰ ਕਰਕੇ ਕਮਿਸ਼ਨ ਨੂੰ ਰਿਪੋਰਟ ਕੀਤੀ ਜਾਵੇ।
ਕਮਿਸ਼ਨ ਦੇ ਮੈਂਬਰ ਪਰਮਜੀਤ ਕੌਰ ਤੇ ਪੂਨਮ ਕਾਂਗੜਾ ਨੇ ਸਵ: ਸਰਪੰਚ ਭੁਪਿੰਦਰ ਸਿੰਘ ਦੀ ਪਤਨੀ ਸ਼੍ਰੀਮਤੀ ਇੰਦਰਜੀਤ ਕੌਰ ਦੇ ਭਰਾ ਐਡਵੋਕੇਟ ਬਲਜਿੰਦਰ ਸਿੰਘ ਦੇ ਨਾਲ ਵਿਚਾਰ ਵਟਾਂਦਰਾ ਕੀਤਾ।ਸ਼੍ਰੀਮਤੀ ਇੰਦਰਜੀਤ ਕੌਰ ਨੇ ਕਮਿਸ਼ਨ ਕੋਲ ਇਨਸਾਫ ਤੇ ਮੁਆਵਜ਼ਾ ਦਿਵਾਉਣ ਤੋਂ ਇਲਾਵਾ ਪਰਿਵਾਰ ਨੂੰ ਸੁਰੱਖਿਆ ਦੇਣ ਦੀ ਮੰਗ ਕੀਤੀ।
ਕਮਿਸ਼ਨ ਵੱਲੋਂ ਕੀਤੀ ਗਈ ਸੁਣਵਾਈ ਸਮੇਂ ਐਸ.ਐਚ.ਓ ਜਸਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਦੋ ਧਿਰਾਂ ਦਾ ਆਪਸੀ ਝਗੜਾ ਚੱਲ ਰਿਹਾ ਤੇ ਦੋਨਾਂ ਧਿਰਾਂ `ਤੇ ਮਾਮਲੇ ਦਰਜ਼ ਕੀਤੇ ਗਏ ਹਨ।ਉਹਨਾਂ ਕਿਹਾ ਕਿ ਤਿੰਨ ਦੋਸ਼ੀ ਗ੍ਰਿਫਤਾਰ ਕਰ ਲਏ ਹਨ ਅਤੇ ਬਾਕੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸ ਮੌਕੇ ਐਸ.ਪੀ.ਡੀ ਹਰਮੀਤ ਸਿੰਘ ਹੁੰਦਲ, ਤਹਿਸੀਲਦਾਰ ਰਣਜੀਤ ਸਿੰਘ, ਡੀ.ਐਸ.ਪੀ ਜਸਵੰਤ ਸਿੰਘ ਮਾਂਗਟ, ਸੀ.ਆਈ.ਏ ਇੰਚਾਰਜ ਹਰਵਿੰਦਰ ਸਿੰਘ, ਸਮਾਜਿਕ ਨਿਆ ਅਧਿਕਾਰ ਅਫ਼ਸਰ ਸ਼੍ਰੀਮਤੀ ਕੁਲਵਿੰਦਰ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਫ਼ਸਰ ਤੇ ਪਿੰਡ ਵਾਸੀ ਵੀ ਹਾਜਰ ਸਨ।
Punjab Post Daily Online Newspaper & Print Media