Wednesday, July 8, 2026

ਸ੍ਰੀ ਦਰਬਾਰ ਸਾਹਿਬ ਦੇ ਲੰਗਰ ਲਈ ਹਲਕਾ ਪਾਇਲ ਦੀ ਸੰਗਤ ਵੱਲੋਂ 500 ਕੁਇੰਟਲ ਕਣਕ ਭੇਟ

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਲਕਾ ਪਾਇਲ ਦੀ ਸੰਗਤ ਵੱਲੋਂ ਅੱਜ 500 ਕੁਇੰਟਲ ਕਣਕ ਭੇਟ

ਕੀਤੀ ਗਈ।ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਰਘਬੀਰ ਸਿੰਘ ਸਹਾਰਨਮਾਜ਼ਰਾ ਅਤੇ ਈਸ਼ਰ ਸਿੰਘ ਮਿਹਰਬਾਨਪੁਰਾ ਸਾਬਕਾ ਮੰਤਰੀ ਪੰਜਾਬ ਦੀ ਅਗਵਾਈ ਵਿਚ ਹਲਕੇ ਦੀ ਸਮੁੱਚੀ ਸੰਗਤ ਵੱਲੋਂ ਇਹ ਸੇਵਾ ਭੇਜੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਤੇ ਹੋਰਾਂ ਨੇ ਕਣਕ ਲੈ ਕੇ ਪੁੱਜੀ ਸੰਗਤ ਨੂੰ ਸਨਮਾਨਿਤ ਕੀਤਾ।
          ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਮੁਖਤਾਰ ਸਿੰਘ ਚੀਮਾ, ਮੀਤ ਸਕੱਤਰ ਕੁਲਵਿੰਦਰ ਸਿੰਘ, ਸਕੱਤਰ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਗੁਰਜੀਤ ਸਿੰਘ ਪੰਧੇਰਖੇੜੀ, ਜਥੇਦਾਰ ਪ੍ਰਿਤਪਾਲ ਸਿੰਘ, ਜੋਰਾ ਸਿੰਘ ਸਹਾਰਨਮਾਜ਼ਰਾ, ਜਸਵੀਰ ਸਿੰਘ ਪੰਧੇਰਖੇੜੀ, ਗੁਰਪ੍ਰੀਤ ਸਿੰਘ ਮਕਸੂਦੜਾ, ਬੇਅੰਤ ਸਿੰਘ ਪੰਧੇਰਖੇੜੀ, ਹਰਜੀਵਨ ਸਿੰਘ ਹਾਜ਼ਰ ਸਨ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …