Sunday, December 22, 2024

5 ਮਰੀਜ਼ਾਂ ਦੀ ਕੋਰੋਨਾ ਵਾਇਰਸ `ਤੇ ਫਤਿਹ, ਦੂਸਰੀ ਰਿਪੋਰਟ ਵੀ ਨੈਗੇਟਿਵ ਆਉਣ `ਤੇ ਮਿਲੀ ਛੁੱਟੀ

ਕੈਬਨਿਟ ਮੰਤਰੀ ਰੰਧਾਵਾ ਨੇ ਘਰ ਪਰਤ ਰਹੇ ਸ਼ਰਧਾਲੂਆਂ ਨੂੰ ਕੀਤਾ ਸਨਮਾਨਿਤ

ਗੁਰਦਾਸਪੁਰ, 14 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਗੁਰਦਾਸਪੁਰ ਦੇ ਆਈਸੋਲੇਸ਼ਨ ਵਾਰਡ ਵਿੱਚ ਪਿਛਲੇ 15 ਦਿਨਾਂ ਤੋਂ ਦਾਖ਼ਲ 5 ਕੋਰੋਨਾ ਪੀੜਤਾਂ ਦੀ ਦੂਸਰੀ ਰਿਪੋਰਟ ਵੀ ਅੱਜ ਨੈਗੇਟਿਵ ਆਉਣ `ਤੇ ਉਨਾਂ ਨੂੰ ਛੁੱਟੀ ਦੇ ਦਿੱਤੀ ਗਈ।ਮਰੀਜ਼ਾਂ ਨੂੰ ਛੁੱਟੀ ਮਿਲਣ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ ਨੇ ਘਰ ਪਰਤ ਰਹੇ ਸ਼ਰਧਾਲੂਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ।ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ, ਸਵਰਨਦੀਪ ਸਿੰਘ ਐਸ.ਐਸ.ਪੀ, ਡਾ. ਸਤਨਾਮ ਸਿੰਘ ਨਿੱਜ਼ਰ ਚੇਅਰਮੈਨ, ਜ਼ਿਲਾ ਪਲਾਨਿੰਗ ਕਮੇਟੀ ਗੁਰਦਾਸਪੁਰ, ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਚੇਅਰਮੈਨ ਐਡਵੋਕੈਟ ਬਲਜੀਤ ਸਿੰਘ ਪਾਹੜਾ ਵੀ ਮੋਜੂਦ ਸਨ।
                  ਕੈਬਨਿਟ ਮੰਤਰੀ ਰੰਧਾਵਾ ਨੇ ਕਿਹਾ ਕਿ ਅੱਜ ਖੁਸ਼ੀ ਵਾਲਾ ਦਿਨ ਹੈ ਕਿ 5 ਸ਼ਰਧਾਲੂ ਕੋਰੋਨਾ ਵਾਇਰਸ ਵਿਰੁੱਧ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਪਰਤੇ ਹਨ।ਉਨਾਂ ਬਾਕੀ ਮਰੀਜ਼ਾਂ ਦੇ ਵੀ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ।
             ਵਿਧਾਇਕ ਪਾਹੜਾ ਨੇ ਵੀ ਘਰਾਂ ਨੂੰ ਪਰਤ ਰਹੇ ਮਰੀਜ਼ਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਕੋਵਿਡ-19 ਨਾਲ ਪੀੜਤ ਸਾਰੇ ਸਿਹਤਯਾਬ ਹੋ ਕੇ ਜਲਦੀ ਘਰਾਂ ਨੂੰ ਪਰਤਣ।
                ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਅੱਜ 5 ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਦੂਸਰੀ ਰਿਪੋਰਟ ਨੈਗਟਿਵ ਆਈ ਹੈ ਤੇ ਉਹ ਆਪਣੇ ਘਰਾਂ ਨੂੰ ਪਰਤੇ ਹਨ, ਜੋ ਬਹੁਤ ਹੀ ਖੁਸ਼ੀ ਵਾਲੀ ਗੱਲ ਹੈ।ਉਨਾਂ ਨੇ ਦੱਸਿਆ ਕਿ 4 ਪੀੜਤ ਸ਼ਰਧਾਲੂ ਇਕੋ ਪਰਿਵਾਰ ਨਾਲ ਸਬੰਧਿਤ ਪਿੰਡ ਦੋਸਤਪੁਰ ਦੇ ਹਨ ਅਤੇ 01 ਪੀੜਤ (ਡਰਾਈਵਰ) ਪਿੰਡ ਉਦੋਵਾਲੀ ਦਾ ਵਸਨੀਕ ਹੈ। ਨਾਲ ਹੀ ਉਨਾਂ ਦੱਸਿਆ ਕਿ ਅੱਜ ਘਰ ਨੂੰ ਪਰਤ ਰਹੇ ਇਕੋ ਪਰਿਵਾਰ ਦੇ 04 ਪੀੜਤਾਂ ਦੇ ਨਾਲ ਉਨਾਂ ਦਾ 5 ਸਾਲ ਦਾ ਬੇਟਾ ਵੀ ਹੈ, ਜੋ ਉਨਾਂ ਦੇ ਨਾਲ ਰਹਿ ਰਿਹਾ ਸੀ, ਜਿਸ ਦੀ ਰਿਪੋਰਟ ਨੈਗਟਿਵ ਸੀ।ਉਨਾਂ ਦੱਸਿਆ ਕਿ ਪਰਮਾਤਮਾ ਦੀ ਮਿਹਰ ਸਦਕਾ ਇਹ 5 ਸਾਲਾ ਬੱਚਾ ਲਗਾਤਾਰ ਆਪਣੇ ਮਾਂ-ਪਿਓ ਨਾਲ ਰਹਿ ਰਿਹਾ ਸੀ ਤੇ ਮਾਂ-ਪਿਓ ਕੋਰੋਨਾ ਪੀੜਤ ਸਨ ਪਰ ਬੱਚੇ ਦੀ ਰਿਪੋਰਟ ਨੈਗਟਿਵ ਸੀ ਅਤੇ ਬੱਚੇ ਦੀ ਹਰ ਵਾਰੀ ਰਿਪੋਰਟ ਨੈਗਟਿਵ ਹੀ ਆਈ ਸੀ।ਉਨਾਂ ਘਰ ਪਰਤ ਰਹੇ ਸ਼ਰਧਾਲੂਆਂ ਅਤੇ 5 ਸਾਲਾ ਬੱਚੇ ਨੂੰ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
                 ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜਿਲੇ ਅੰਦਰ 123 ਕੋਰੋਨਾ ਪੀੜਤਾਂ ਵਿਚੋਂ ਇਕ ਪੀੜਤ ਦੀ ਮੋਤ ਹੋ ਚੁੱਕੀ ਹੈ। ਅੱਜ 05 ਪੀੜਤਾਂ ਦੀ ਰਿਪੋਰਟ ਨੈਗਟਿਵ ਆਉਣ ਕਰਕੇ 117 ਪੀੜਤ ਬਾਕੀ ਹਨ।ਪਰ ਉਨਾਂ ਵਿਚੋਂ ਵੀ 20 ਪੀੜਤਾਂ ਦੀ ਰਿਪੋਰਟ ਨੈਗਟਿਵ ਆ ਗਈ ਹੈ ਅਤੇ ਕੱਲ ਉਨਾਂ ਦੀ ਦੂਸਰੀ ਰਿਪੋਰਟ ਆਵੇਗੀ।
                 ਇਸ ਮੌਕੇ ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ, ਰਮਨ ਕੋਛੜ ਸਹਾਇਕ ਕਮਿਸ਼ਨਰ-ਕਮ-ਐਸ.ਡੀ.ਐਮ ਗੁਰਦਾਸਪੁਰ, ਡਾ. ਕਿਸ਼ਨ ਚੰਦ ਸਿਵਲ ਸਰਜਨ, ਡਾ. ਚੇਤਨਾ ਐਸ.ਐਮ.ਓ, ਤਰਸੇਮ ਲਾਲ ਨਾਇਬ ਤਹਿਸੀਲਦਾਰ, ਡਾ. ਮਨਜਿੰਦਰ ਸਿੰਘ, ਕੰਵਲਜੀਤ ਸਿੰਘ ਟੋਨੀ, ਭੰਮਰਾ ਆਦਿ ਮੋਜੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …