ਤਰਨ ਤਾਰਨ, 14 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਪਿਛਲੇ 15 ਦਿਨਾਂ ਤੋਂ ਦਾਖ਼ਲ 4 ਕੋਰੋਨਾ
ਵਾਇਰਸ ਪੀੜਤਾਂ ਦੀ ਦੂਸਰੀ ਰਿਪੋਰਟ ਵੀ ਅੱਜ ਨੈਗੇਟਿਵ ਆਉਣ ’ਤੇ ਉਨਾਂ ਨੂੰ ਛੁੱਟੀ ਦੇ ਦਿੱਤੀ ਗਈ।ਐਸ.ਡੀ.ਐਮ ਰਜਨੀਸ਼ ਅਰੋੜਾ ਅਤੇ ਸਿਵਲ ਸਰਜਨ ਡਾ. ਅਨੂਪ ਕੁਮਾਰ ਵਿਸ਼ੇਸ਼ ਤੌਰ ’ਤੇ ਉਥੇ ਪਹੁੰਚੇ ਅਤੇ ਉਨਾਂ ਨੇ ਚਾਰਾਂ ਨੂੰ ਸਿਹਤਯਾਬ ਹੋਣ ’ਤੇ ਸ਼ੁੱਭ ਕਾਮਨਾਵਾਂ ਦਿੱਤੀਆਂ।
ਐਸ.ਡੀ.ਐਮ ਰਜਨੀਸ਼ ਅਰੋੜਾ ਵਲੋਂ ਸਿਹਤ ਵਿਭਾਗ ਵਲੋਂ ਕੀਤੀ ਜਾ ਰਹੀ ਦਿਨ-ਰਾਤ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਆਈਸੋਲੇਸ਼ਨ ਵਾਰਡ ਵਿਚ ਤਾਇਨਾਤ ਮੈਡੀਕਲ ਅਤੇ ਪੈਰਾ ਮੈਡੀਕਲ ਟੀਮ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ।ਉਨਾਂ ਬਾਕੀ ਮਰੀਜ਼ਾਂ ਦੇ ਵੀ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ।
ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਨੇ ਇਸ ਮੌਕੇ ਦੱਸਿਆ ਕਿ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਪਰਤੇ ਯਾਤਰੀ ਜਿਹੜੇ ਆਈਸੋਲੇਸ਼ਨ ਸੈਂਟਰ ਤਰਨ ਤਾਰਨ ਵਿਖੇ ਇਲਾਜ ਲਈ ਦਾਖਲ ਕੀਤੇ ਗਏ ਸਨ।ਉਨਾਂ ਵਿੱਚੋਂ ਚਾਰਾਂ ਦੀ ਟੈਸਟ ਰਿਪੋਰਟ ਕੱਲ ਨੈਗੇਟਿਵ ਆਈ ਸੀ ਅਤੇ 24 ਘੰਟਿਆਂ ਬਾਅਦ ਵਾਲਾ ਟੈਸਟ ਵੀ ਅੱਜ ਨੈਗੇਟਿਵ ਆਉਣ ’ਤੇ ਉਨਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।
ਸਿਵਲ ਸਰਜਨ ਨੇ ਕਿਹਾ ਕਿ ਕਰੋਨਾ ਮੁਕਤ ਹੋਏ ਵਿਅਕਤੀਆਂ ਨੂੰ ਘਰ ਵਿੱਚ 7 ਦਿਨ ਲਈ ਇਕਾਂਤਵਾਸ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਕੋਵਾ ਐਪ ਵੀ ਡਾਊਨਲੋਡ ਕਰਵਾਈ ਗਈ ਹੈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media