Thursday, December 12, 2024

ਥਾਣਾ ਲਹਿਰਾਗਾਗਾ ਦੇ ਪਿੰਡ ਕਾਲਬੰਜਾਰਾ ‘ਚ ਨੌਜਵਾਨ ਦਾ ਕਤਲ

ਦੋ ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ

ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਕਾਲਬੰਜਾਰਾ ਦੀ ਅਨਾਜ ਮੰਡੀ ਵਿਖੇ ਰਾਤ ਸਮੇਂ ਇਕ ਨੌਜਵਾਨ ਦਾ ਤੇਜ਼ਧਾਰ

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਬੂਟਾ ਸਿੰਘ ਗਿੱਲ ਅਤੇ ਇਨਸੈਟ ਮ੍ਰਿਤਕ ਲਵਪ੍ਰੀਤ ਸਿੰਘ ਦੀ ਪੁਰਾਣੀ ਤਸਵੀਰ।

ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।ਡੀ.ਐਸ.ਪੀ ਲਹਿਰਾ ਬੂਟਾ ਸਿੰਘ ਗਿੱਲ ਨੇ ਦੱਸਿਆ ਕਿ ਕਾਲਬੰਜ਼ਾਰਾਂ ਦੇ ਲਾਗਲੇ ਪਿੰਡ ਖੰਡੇਬਾਦ ਦੇ ਕਤਲ ਕੀਤੇ ਗਏ ਨੌਜਵਾਨ ਲਵਪ੍ਰੀਤ ਸਿੰਘ ਉਰਫ਼ ਕਾਲੂ (24) ਜਿਸ ਦਾ ਦੋ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ।ਐਸ.ਐਸ.ਪੀ ਸੰਗਰੂਰ ਡਾਕਟਰ ਸੰਦੀਪ ਗਰਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ.ਪੀ (ਡੀ) ਹਰਿੰਦਰ ਸਿੰਘ, ਡੀ.ਐਸ.ਪੀ ਬੂਟਾ ਸਿੰਘ ਗਿੱਲ, ਥਾਣਾ ਸਦਰ ਮੁਖੀ ਸੁਰਿੰਦਰ ਭੱਲਾ, ਸਿਟੀ ਇੰਚਾਰਜ ਪਰਸ਼ੋਤਮ ਸ਼ਰਮਾ ਨੇ ਸਮੇਤ ਪੁਲਿਸ ਪਾਰਟੀ ਡੁੰਘਾਈ ਨਾਲ ਜਾਂਚ ਕਰਦਿਆਂ ਮ੍ਰਿਤਕ ਦੀ ਭੈਣ ਪਰਮਜੀਤ ਕੌਰ ਦੇ ਬਿਆਨਾਂ ਮੁਤਾਬਿਕ ਲਖਵਿੰਦਰ ਸਿੰਘ ਲੱਖੀ ਵਾਸੀ ਖੰਡੇਬਾਦ, ਮੰਗੂ, ਜਗਤਾਰ ਸਿੰਘ, ਅਤੇ ਸੰਜੂ ਸ਼ਰਮਾ ਵਾਸੀ ਜਲੂਰ ਤੋਂ ਇਲਾਵਾ ਇਨ੍ਹਾਂ ਦੇ ਹੋਰ ਸਾਥੀਆਂ ਖ਼ਿਲਾਫ਼ ਕਤਲ ਦਾ ਮੁਕੱਦਮਾ ਧਾਰਾ 302, 427, 120 ਬੀ, 148-49 ਦੇ ਤਹਿਤ ਪਰਚਾ ਦਰਜ਼ ਕੀਤਾ ਗਿਆ ਹੈ।ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜੋ ਜਲਦ ਹੀ ਸਲਾਖਾਂ ਪਿੱਛੇ ਕਰ ਦਿੱਤੇ ਜਾਣਗੇ।ਉਨਾਂ ਕਿਹਾ ਕਿ ਦੋਨਾਂ ਧਿਰਾਂ ‘ਚ ਪੁਰਾਣੀ ਰੰਜਿਸ਼ ਦੀ ਚਰਚਾ ਵੀ ਹੈ।

 

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …