ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪ੍ਰਸ਼ਾਸਨ ਵਲੋਂ ਸਰਕਾਰੀ ਕਾਲਜ ਅਮਰਗੜ੍ਹ ਨੂੰ ਓਪਨ ਜੇਲ੍ਹ ਬਣਾ ਕੇ ਬਾਹਰਲੇ ਸੂਬਿਆਂ ਤੋਂ ਪਰਤਣ
ਵਾਲਿਆਂ ਲਈ ਏਕਾਂਤਵਾਸ ਕੇਂਦਰ ਦੇ ਤੌਰ ‘ਤੇ ਵਰਤਿਆ ਜਾ ਰਿਹਾ ਹੈ।ਜਿਸ ਦੇ ਇੰਚਾਰਜ਼ ਸਮਾਜ ਸੇਵੀ ਆਗੂ ਅਸ਼ਵਨੀ ਜੋਸ਼ੀ ਅਤੇ ਗੁਰਦੀਪ ਸਿੰਘ ਟਿਵਾਣਾ ਵਲੋਂ ਜਿੱਥੇ ਏਕਾਂਤਵਾਸ ਕੀਤੇ ਵਿਅਕਤੀਆਂ ਦੀ ਦੇਖ-ਰੇਖ ਕੀਤੀ ਜਾਂਦੀ ਹੈ।ਉਥੇ ਹੀ ਉਨ੍ਹਾਂ ਨੂੰ ਮਾਨਸਿਕ ਤੇ ਸਰੀਰਕ ਤੌਰ ਤੇ ਮਜ਼ਬੂਤ ਰੱਖਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਜਾਣਕਾਰੀ ਦਿੰਦਿਆਂ ਅਸ਼ਵਨੀ ਜੋਸ਼ੀ ਤੇ ਗੁਰਦੀਪ ਸਿੰਘ ਟਿਵਾਣਾ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਵਿੱਚ ਕੰਬਾਈਨਾਂ ਨਾਲ ਬਾਹਰਲੇ ਸੂਬਿਆਂ ਤੋਂ ਕਣਕ ਦਾ ਸੀਜ਼ਨ ਲਗਾ ਕੇ ਵਾਪਸ ਪਰਤਣ ਵਾਲੇ ਜ਼ਿਆਦਾਤਰ ਮਿਹਨਤਕਸ਼ ਬੰਦੇ ਹਨ।ਉਨ੍ਹਾਂ ਦੀ ਸਰੀਰਕ ਵਰਜਿਸ਼ ਲਈ ਗੁਰੂ ਨਾਨਕ ਫੁਲਵਾੜੀ `ਚ ਲਗਾਏ ਵੱਖ-ਵੱਖ ਤਰ੍ਹਾਂ ਦੇ ਬੂਟਿਆਂ ਦੀ ਗੁਡਾਈ ਦੌਰਾਨ ਵਾਤਾਵਰਨ ਦੀ ਸਾਂਭ-ਸੰਭਾਲ ਕਰਨ ਵੱਲ ਵੀ ਪ੍ਰੇਰਿਤ ਕੀਤਾ ਜਾਂਦਾ ਹੈ।14 ਦਿਨਾਂ ਦਾ ਏਕਾਂਤਵਾਸ ਪੂਰਾ ਕਰਕੇ ਆਪਣੇ ਘਰ ਪਰਤ ਰਹੇ ਅਮਰਗੜ੍ਹ ਵਾਸੀ ਮਨਦੀਪ ਸਿੰਘ ਅਤੇ ਕਰਮਜੀਤ ਸਿੰਘ ਨੂੰ ਪ੍ਰਬੰਧਕਾਂ ਵਲੋਂ ਜੀਵਨ ਵਿੱਚ ਹਮੇਸ਼ਾਂ ਖਿੜੇ ਰਹਿਣ ਦੇ ਪੈਗ਼ਾਮ ਨਾਲ ਗੁਲਾਬ ਦੇ ਫੁੱਲਾਂ ਦੀਆਂ ਕਲਮਾਂ ਭੇਟ ਕਰਕੇ ਵਿਦਾ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media