ਭੀਖੀ, 15 ਮਈ (ਪੰਜਾਬ ਪੋਸਟ – ਕਮਲ ਕਾਂਤ) – ਕੋਰੋਨਾ ਨਾਂ ਦੀ ਮਹਾਂਮਾਰੀ ਦੌਰਾਨ ਜਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਕੰਮ ਕਰ ਰਹੇ ਕਿਸਾਨਾਂ, ਖੇਤ ਮਜਦੂਰਾਂ, ਵਰਕਰਾਂ ਤੇ ਘਰਾਂ ਵਿੱਚ ਰਹਿ ਰਹੇ ਲੋਕਾਂ ਦੀ ਸਿਹਤ ਸਰੁੱਖਿਆ ਲਈ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮਾਨਸਾ ਰਘਵੀਰ ਸਿੰਘ ਮਾਨ ਦੀ ਅਗਵਾਈ ਹੇਠ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੇ ਐਨ.ਐਸ.ਐਸ ਵਿਭਾਗ ਵਲੋਂ ਮਾਸਕਾ ਦੀ ਵੰਡ ਕੀਤੀ ਗਈ।ਕੋਆਡੀਨੇਟਰ ਪ੍ਰੋ. ਅਮਰ ਸਿੰਘ ਨੇ ਦੱਸਿਆ ਕਿ ਇਹ ਮਾਸਕ ਕਾਲਜ ਵਿੱਚ ਚੱਲ ਰਹੇ ਫੈਸ਼ਨ ਡਿਜ਼ਾਇਨਿੰਗ ਦੇ ਵਿਦਿਆਰਥੀਆਂ ਦੁਆਰਾ ਪ੍ਰੋ. ਸ਼ਵਿੰਦਰ ਕੌਰ ਦੀ ਅਗਵਾਈ ਹੇਠ ਆਪਣੇ-ਆਪਣੇ ਘਰਾਂ ਵਿੱਚ ਤਿਆਰ ਕੀਤੇ ਗਏ ਹਨ।ਹੁਣ ਤੱਕ ਲਗਭਗ 2000 ਦੇ ਕਰੀਬ ਇਹ ਮਾਸਕ ਜਰੂਰਤਮੰਦ ਲੋਕਾਂ ਵਿੱਚ ਵੰਡੇ ਜਾ ਚੁੱਕੇ ਹਨ।ਕਾਲਜ ਪ੍ਰਿੰਸੀਪਲ ਕੇ.ਕੇ ਸ਼ਰਮਾ ਨੇ ਐਨ.ਐਸ.ਐਸ ਵਲੰਟੀਅਰਾਂ ਦੇ ਇਸ ਕੰਮ ਦੀ ਪ੍ਰਸੰਸਾ ਕੀਤੀ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …