Friday, December 13, 2024

ਝੋਨੇ ਦੀਆਂ ਘੱਟ ਸਮੇਂ ‘ਚ ਪੱਕਣ ਵਾਲੀਆਂ ਪ੍ਰਮਾਣਿਤ ਕਿਸਮਾਂ ਹੀ ਬੀਜ਼ਣ ਕਿਸਾਨ

ਬੀਜ਼ ਦੀ ਸੋਧ ਵੀ ਜਰੂਰ ਕੀਤੀ ਜਾਵੇ- ਡਾ: ਗੁਰਦਿਆਲ ਸਿੰਘ ਬੱਲ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਿਲ੍ਹਾ ਮੁੱਖ ਖੇਤੀਬਾੜੀ ਅਫਸਰ ਡਾ: ਗੁਰਦਿਆਲ ਸਿੰਘ ਬੱਲ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਸਾਉਣੀ ਦੇ ਸੀਜਨ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਸੂਬੇ ਵਿੱਚ ਝੋਨੇ ਦੀ ਕਾਸ਼ਤ ਲਈ ਸਿਫਾਰਿਸ਼ ਕੀਤੀਆਂ ਕਿਸਮਾਂ ਦੀ ਬਿਜ਼ਾਈ ਹੀ ਕਰਨ।ਉਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਹੋਏ ਪੱਧਰ ਨੂੰ ਸੰਭਾਲਣਾ ਸਮੇਂ ਦੀ ਮੁੱਖ ਲੋੜ ਹੈ।ਇਸ ਲਈ ਪਾਣੀ ਦੀ ਬੱਚਤ ਕਰਨ ਹਿੱਤ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਪੀ.ਆਰ ਕਿਸਮਾਂ ਦੀ ਕਾਸ਼ਤ ਨੂੰ ਤਰਜੀਹ ਦਿੱਤੀ ਜਾਵੇ ਅਤੇ ਖੇਤਾਂ ਨੂੰ ਲੇਜ਼ਰ ਲੈਵਲਰ ਕਰਾਹੇ ਨਾਲ ਪੱਧਰਾ ਕਰ ਲਿਆ ਜਾਵੇ।
            ਉਹਨਾਂ ਦੱਸਿਆ ਕਿ ਯੂਨੀਵਰਸਿਟੀ ਵਲੋਂ ਪੀ.ਆਰ 129 (ਨਵੀਂ ਕਿਸਮ), ਪੀ.ਆਰ 127, ਪੀ.ਆਰ 126, ਪੀ.ਆਰ 124, ਪੀ.ਆਰ 123, ਪੀ.ਆਰ 122, ਪੀ.ਆਰ 121, ਪੀ.ਆਰ 114, ਪੀ.ਆਰ 113 ਕਿਸਮਾਂ ਦੀ ਸਿਫਾਰਿਸ਼ ਕੀਤੀ ਗਈ ਹੈ ਅਤੇ ਇਹਨਾ ਵਿੱਚੋਂ ਪੀ.ਆਰ 126 ਕਿਸਮ ਪੱਕਣ ਲਈ ਸਭ ਤੋ ਘੱਟ ਸਮਾਂ ਲੈਂਦੀ ਹੈ। ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੰਮਾਂ ਸਮਾਂ ਲੈਣ ਵਾਲੀਆਂ ਕਿਸਮਾਂ ਪੂਸਾ 44/ਪੀਲੀ ਪੂਸਾ ਦੀ ਕਾਸ਼ਤ ਤੋਂ ਗੁਰੇਜ਼ ਕੀਤਾ ਜਾਵੇ ਕਿਉਂਕਿ ਇਹ ਕਿਸਮ ਪੀ.ਆਰ ਕਿਸਮਾਂ ਨਾਲੋਂ 15-20 ਪ੍ਰਤੀਸ਼ਤ ਜ਼ਿਆਦਾ ਪਾਣੀ ਲੈਂਦੀਆਂ ਹਨ ਅਤੇ ਇਹਨਾਂ ਦੀ ਪਰਾਲੀ ਵੀ ਵੱਧ ਹੁੰਦੀ ਹੈ, ਜੋ ਕਿ ਇੰਨਸੀਟੂ ਸਟਰਾਅ ਪ੍ਰਬੰਧਨ ਵਿੱਚ ਮੁਸ਼ਕਿਲ ਪੇਸ਼ ਕਰਦੀ ਹੈ।
              ਇਸ ਮੌਕੇ ਡਾ: ਤਜਿੰਦਰ ਸਿੰਘ ਵਿਸ਼ਾ ਵਸਤੂ ਮਾਹਿਰ, ਡਾ: ਪਰਜੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ (ਟੀ.ਏ) ਅਤੇ ਡਾ: ਸੁਖਚੈਨ ਸਿੰਘ ਗੰਡੀਵਿੰਡ, ਖੇਤੀਬਾੜੀ ਵਿਕਾਸ ਅਫਸਰ (ਬੀਜ਼) ਵੀ ਮੌਜ਼ੂਸਨ।

Check Also

ਯੂਨੀਵਰਸਿਟੀ ‘ਚ 54ਵੀਂ ਸਾਲਾਨਾ ਅੰਤਰ-ਕਾਲਜ ਅਥਲੈਟਿਕਸ 14 ਦਸੰਬਰ ਤੋਂ

ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਦੀ …