Tuesday, November 24, 2026

ਰਜਿੰਦਰ ਰਾਜਾ ਨੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ

ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਚੇਅਰਮੈਨ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਨੇ ਪਿੰਡ ਨਮੋਲ ਵਿਖੇ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਭੇਟ ਕੀਤਾ ਹੈ।ਰਾਜਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸੂਬੇ ਦੇ ਲੋਕਾਂ ਨੂੰ ਇਸ ਸੰਕਟ ਦੇ ਦੌਰ ਵਿੱਚ ਕੱਢਣ ਲਈ ਉਠਾਏ ਜਾ ਰਹੇ ਕਦਮਾਂ ਅਧੀਨ ਅੱਜ ਪਿੰਡ ਨਮੋਲ ਵਿਖੇ ਲੋੜਵੰਦ ਲੋਕਾਂ ਤੱਕ ਰਾਸ਼ਨ ਪਹੁੰਚਾਇਆ ਗਿਆ ਹੈ।ਇਸ ਮੌਕੇ ਸੀਨੀਅਰ ਆਗੂ ਬਿੰਦਰ ਖਾਨ ਨਮੋਲ, ਅਵਤਾਰ ਸਿੰਘ ਸ਼ੇਰੋਂ, ਨਿਰਮਲ ਭੰਮਾਵੱਦੀ, ਕੁਲਦੀਪ ਸਿੰਘ ਨਹਿਲ, ਅਮਰ ਸਿੰਘ ਬੋਪਾਰਾਏ, ਪ੍ਰੀਤ ਕੁੰਨਰਾਂ, ਵਿੱਕੀ ਸਿੰਘ, ਪੁਸ਼ਪਿੰਦਰ ਬੋਪਾਰਾਏ, ਲਾਲੀ ਖਾਨ ਅਤੇ ਕ੍ਰਿਸ਼ਨ ਬਾਵਾ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …