ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਕੋਵਿਡ-19 ਮਹਾਮਾਰੀ ਦੇ ਚੱਲਦਿਆਂ ਬੰਦ ਪਏ ਕਾਲਜਾਂ, ਸਕੂਲਾਂ
ਦੇ ਵਿਦਿਆਰਥੀਆਂ ਨੂੰ ਨਿਰਵਿਘਨ ਪੜ੍ਹਾਈ ਜਾਰੀ ਰੱਖਣ ਦੇ ਹੁਕਮਾਂ ਤਹਿਤ ਸਬੰਧਿਤ ਵਿਦਿਅਕ ਅਦਾਰਿਆਂ ਦੇ ਅਧਿਆਪਕਾਂ ਵਲੋਂ ਆਧੁਨਿਕ ਤਕਨੀਕ ਦੇ ਸਾਧਨਾਂ ਨਾਲ ਘਰ ਬੈਠਿਆਂ ਹੀ ਪੜ੍ਹਾਇਆ ਜਾ ਰਿਹਾ ਹੈ।ਖ਼ਾਲਸਾ ਕਾਲਜ ਆਫ਼ ਨਰਸਿੰਗ ਵਲੋਂ ਵਿਦਿਆਰਥੀਆਂ ਦੀ ਪੜ੍ਹਾਈ ਦੇ ਲਈ ਆਨਲਾਈਨ ਕਲਾਸਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਇਸੇ ਦੌਰਾਨ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਆਧੁਨਿਕ ਵਿੱਦਿਅਕ ਤਕਨੀਕ ਨੂੰ ਵਰਦਾਨ ਦੱਸਦੇ ਹੋਏ ਕਿਹਾ ਕਿ ਇਹ ਟੈਕਨੋਲੋਜੀ ਵਿਦਿਆਰਥੀਆਂ ਲਈ ਲਾਭਕਾਰੀ ਹੈ।
ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਨੇ ਦੱਸਿਆ ਕਿ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਘਰ ਬੈਠੇ ਹੀ ਈ-ਲੈਕਚਰ ਰਾਹੀਂ ਪੜਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਗਵਰਨਿੰਗ ਕੌਂਸਲ ਵਲੋਂ ਚਲਾਈ ਜਾ ਰਹੀ ਈਗਵਰਨੈਂਸ ਦੀ ਸਹਾਇਤਾ ਨਾਲ ਟੀਚਿੰਗ ਸਟਾਫ਼ ਵੈਬਸਾਈਟ ’ਤੇ ਆਪਣੇ ਲੈਕਚਰ ਅਪਲੋਡ ਕਰਦੇ ਹਨ ਤਾਂ ਜੋ ਵਿਦਿਆਰਥੀ ਆਪਣੀ ਨਿੱਜੀ ਆਈ.ਡੀ ਰਾਹੀਂ ਲੈਕਚਰ ਪੜ੍ਹ ਸਕਣ ਅਤੇ ਵਿੱਦਿਅਕ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ।
ਡਾ. ਕਮਲਜੀਤ ਕੌਰ ਨੇ ਕਿਹਾ ਕਿ ਵਿੱਦਿਆਰਥੀਆਂ ਨੂੰ ਅਲੱਗ-ਅਲੱਗ ਤਕਨੀਕਾਂ ਰਾਹੀਂ ਜਿਵੇ ਕੇ ਵੱਟਸਐਪ, ਯੂ-ਟਿਊਬ, ਈਮੇਲ, ਆਡੀਓ ਰਿਕਾਰਡਿੰਗ ਆਦਿ ਰਾਹੀਂ ਪੜ੍ਹਾਇਆ ਜਾ ਰਿਹਾ ਹੈ ਤਾਂ ਜੋ ਉਹ ਪ੍ਰੀਖਿਆ ਦੀ ਤਿਆਰੀ ਸੁਚੱਜੇ ਢੰਗ ਨਾਲ ਕਰ ਸਕਣ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਾਲਜ ਟੀਮ ਵਲੋਂ ਕੋਰੋਨਾ ਮਹਾਂਮਾਰੀ ਦੇ ਬਚਾਅ ਲਈ ਮਾਸਕ ਵੀ ਵੰਡੇ ਗਏ।
Check Also
BBK DAV College for Women bags top University Position in Gndu Exams
Amritsar, August 25 (Punjab Post Bureau) – BBK DAV College for Women has once again …
Punjab Post Daily Online Newspaper & Print Media