ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਸੰਧੂ) – ਕੋਰੋਨਾ ਮਹਾਂਮਾਰੀ ਦੇ ਦੌਰਾਨ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਆਨਲਾਈਨ
ਪੜ੍ਹਾਈ ਦੇ ਨਾਲ-ਨਾਲ ਪੇਂਡੂ ਖੇਤਰ ਦੇ ਦੂਰ ਦੁਰਾਡੇ ਸਕੂਲਾਂ ‘ਚ ਤਾਇਨਾਤ ਅਧਿਆਪਕ ਵਰਗ ਦੇ ਵੱਲੋਂ ਆਨਲਾਈਨ, ਸ਼ੋਸ਼ਲ ਮੀਡੀਆ ਤੇ ਵੀਡੀਓਗ੍ਰਾਫੀ ਗਤੀਵਿਧੀਆਂ ਦੇ ਨਾਲ ਵੀ ਜੋੜਿਆ ਜਾ ਰਿਹਾ ਹੈ।ਲੈਕਚਰਾਰ ਸੁਖਬੀਰ ਕੌਰ ਮਾਨ ਜੋ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਵਿਖੇ ਤਾਇਨਾਤ ਹਨ। ਉਹ ਇਸ ਮੁਸ਼ਕਲ ਦੀ ਘੜੀ ਵਿੱਚ ਉਹ ਆਪਣੇ ਸ਼ਹਿਰੀ ਘਰ ਤੋਂ ਹੀ ਉਪਰੋਕਤ ਦਰਸਾਏ ਗਏ ਤਰੀਕਿਆਂ ਦੇ ਨਾਲ-ਨਾਲ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਯੋਗਾ ਸਿੱਖਾ ਰਹੇ ਹਨ।ਲੈਕਚਰਾਰ ਮੈਡਮ ਸੁਖਬੀਰ ਮਾਨ ਨੇ ਦੱਸਿਆ ਕਿ ਰੋਜ਼ਾਨਾ ਇੱਕ ਘੰਟੇ ਦੀ ਯੋਗਾ ਕਲਾਸ ਲਗਾਈ ਜਾ ਰਹੀ ਹੈ।ਜਿਸ ਵਿੱਚ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪੇ ਬੜੀ ਦਿਲਚਸਪੀ ਨਾਲ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਕੁੱਝ ਵਰੇ੍ ਪਹਿਲਾਂ ਯੋਗਾ ਅਤੇ ਹੋਰ ਖੇਡ ਗਤੀਵਿਧੀਆਂ ਨੂੰ ਲੈ ਕੇ ਗਣਤੰਤਰ ਦਿਵਸ ਮੌਕੇ ਪੰਜਾਬ ਸਰਕਾਰ ਤੋਂ ਵਿਸ਼ੇਸ਼ ਸਨਮਾਨ ਹਾਸਲ ਕਰਨ ਵਾਲੀ ਲੈਕਚਰਾਰ ਸੁਖਬੀਰ ਮਾਨ ਦਾ ਕਹਿਣਾ ਹੈ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਆਪਣਾ ਫਰਜ਼ ਅਤੇ ਸ਼ੌਂਕ ਸਮਝਦੇ ਹਨ।ਉਹ ਸਿੱਖਿਆ ਅਤੇ ਖੇਡ ਵਿਭਾਗ ਦੇ ਨਸ਼ਿਆਂ ਦੇ ਖਿਲਾਫ ਸਾਂਝੇ ਯਤਨਾਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਂਦੇ ਹਨ ਤੇ ਹੁਣ ਯੋਗਾ ਵਿਧੀ ਨੂੰ ਪ੍ਰਚਾਰਨ ਤੇ ਪ੍ਰਸਾਰਨ ਵਿੱਚ ਅਹਿਮ ਭੂਮਿਕਾ ਅਦਾ ਕਰ ਰਹੇ ਹਨ।
Check Also
ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …
Punjab Post Daily Online Newspaper & Print Media