Saturday, March 14, 2026

ਜਿਲ੍ਹੇ ਵਿੱਚ ਕਰੋਨਾ ਐਕਟਿਵ ਕੇਸਾਂ ਦੀ ਗਿਣਤੀ 57 ਹੋਈ – ਡਿਪਟੀ ਕਮਿਸ਼ਨਰ

ਕੁੱਲ ਕੇਸ 60 ਵਿਚੋਂ ਕਰੋਨਾ ਪਾਜ਼ਟਿਵ 57, ਰਿਕਵਰ 02 ਅਤੇ ਮੌਤ 01

ਰੂਪਨਗਰ, 15 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਪਾਜ਼ਟਿਵ ਮਰੀਜ਼ਾਂ ਦੀ ਸੰਖਿਆ ਵੱਧ ਕੇ 57 ਹੋ ਗਈ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੱਲ 1250 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ।ਇਨ੍ਹਾਂ ਵਿਚੋਂ 1096 ਦੀ ਰਿਪੋਰਟ ਨੈਗਟਿਵ, 87 ਦੀ ਰਿਪੋਰਟ ਪੈਂਡਿੰਗ, 57 ਕੇਸ ਐਕਟਿਵ ਕਰੋਨਾ ਪਾਜ਼ਟਿਵ ਅਤੇ 02 ਰਿਕਵਰ ਹੋ ਚੁੱਕੇ ਹਨ ਅਤੇ ਪਿੰਡ ਚਤਾਮਲੀ ਨਿਵਾਸੀ ਇੱਕ ਵਿਅਕਤੀ ਦੀ ਮੌਤ ਪਹਿਲਾਂ ਹੀ ਹੋ ਚੁੱਕੀ ਹੈ।
                ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਕੱਲ 60 ਕੇਸ ਹੋ ਚੱਕੇ ਹਨ, ਜ਼ਿਨ੍ਹਾਂ ਵਿੱਚੋਂ 57 ਕੇਸ ਐਕਟਿਵ ਕਰੋਨਾ ਪਾਜ਼ਟਿਵ, 02 ਰਿਕਵਰ ਅਤੇ ਚਤਾਮਲੀ ਨਿਵਾਸੀ 01 ਵਿਅਕਤੀ ਦੀ ਮੌਤ ਪਹਿਲਾਂ ਹੋ ਚੁੱਕੀ ਹੈ।ਉਨ੍ਹਾਂ ਨੇ ਦੱਸਿਆ ਕਿ ਬੀਤੇ ਦਿਨੀ ਆਇਆ 01 ਕਰੋਨਾ ਪੌਜ਼ਟਿਵ ਕੇਸ ਹਮੀਰਪੁਰ, ਹਿਮਾਚਲ ਤੋਂ ਪਰਤੇ ਵਿਅਕਤੀ ਦਾ ਹੈ ਜੋ ਕਿ ਪਹਿਲਾ ਤੋਂ ਹੀ ਇਕਾਂਤਵਾਸ ਕੀਤਾ ਹੋਇਆ ਸੀ।
               ਉਨ੍ਹਾਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਬਿਨ੍ਹਾਂ ਕਿਸੇ ਜ਼ਰੂਰੀ ਕੰਮ ਤੋਂ ਘਰ ਤੋਂ ਬਾਹਰ ਨਾ ਨਿਕਲਣ, ਹਰ ਪੱਧਰ ‘ਤੇ ਸ਼ੋਸ਼ਲ ਡਿਸਟੈਂਸ ਨੂੰ ਮੇਨਟੈਨ ਕੀਤਾ ਜਾਵੇ ਅਤੇ ਮਾਸਕ ਦੀ ਵਰਤੋਂ ਵੀ ਲਾਜ਼ਮੀ ਹੋਵੇ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …