Thursday, August 13, 2026

‘ਆਪ’ ਵਿੱਚ ਹੋਏ ਸ਼ਾਮਲ ਹੋਰਨਾਂ ਪਾਰਟੀਆਂ ਦੇ ਵਰਕਰ

ਧੂਰੀ, 15 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ/ ਦੀਪਕ ਗਰਗ) – ਪ੍ਰੀਤ ਵਿਹਾਰ ਧੂਰੀ ਵਿਖੇ ਅੱਜ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਰਾਜਵੰਤ ਸਿੰਘ ਘੁੱਲੀ

ਅਤੇ ਜਿਲਾ ਜਨਰਲ ਸਕੱਡਰ ਡਾ. ਅਨਵਰ ਭਸੌੜ ਦੀ ਹਾਜ਼ਰੀ `ਚ ਕਰੀਬ ਡੇਢ ਦਰਜਨ ਵਿਅਕਤੀਆਂ ਹਰਦੀਪ ਸਿੰਘ, ਨਵਦੀਪ ਸਿੰਘ, ਅਸ਼ੋਕ ਕੁਮਾਰ, ਗਾਂਧੀ ਧੂਰੀ, ਦੀਪ ਸਿੰਘ ਆਦਿ ਸਮੇਤ ਕਈ ਹੋਰ ਵਿਅਕਤੀਆਂ ਨੇ ਵੱਖ-ਵੱਖ ਪਾਰਟੀਆਂ ਦਾ ਪੱਲਾ੍ਹ ਛੱਡ ਕੇ ਆਮ ਆਦਮੀ ਪਾਰਟੀ `ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।ਆਮ ਆਦਮੀ ਪਾਰਟੀ ਦੇ ਆਗੂ ਪਰਮਿੰਦਰ ਸਿੰਘ ਪੁੰਨੂ ਕਾਤਰੋਂ, ਅਮਰਦੀਪ ਧਾਂਦਰਾ, ਪ੍ਰੀਤ ਧੂਰੀ, ਨਰੇਸ਼ ਸਿੰਗਲਾ, ਸੁਖਵਿੰਦਰ ਸਿੰਘ, ਅਜੈਬ ਸਿੰਘ ਹੈਪੀ, ਰਛਪਾਲ ਸਿੰਘ, ਜਗਨ ਨਾਥ ਆਦਿ ਨੇ ਪਾਰਟੀ ਵਿੱਚ ਸ਼ਾਮਿਲ ਹੋਏ ਮੈਂਬਰਾਂ ਨੂੰ ਜੀ ਆਇਆਂ ਕਹਿ ਕੇ ਭਰ੍ਹਵਾਂ ਸਵਾਗਤ ਕੀਤਾ।ਪਾਰਟੀ `ਚ ਸ਼ਾਮਲ ਹੋਏ ਵਿਅਕਤੀਆਂ ਨੇ ਕਿਹਾ ਕਿ ਪੰਜਾਬ `ਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਲੋੜ ਹੈ, ਕਿਉਂਕਿ ਦਿੱਲੀ ਦੀ ਕੇਜ਼ਰੀਵਾਲ ਸਰਕਾਰ ਨੇ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਭਰਪੂਰ ਲਾਭ ਦਿੱਤਾ ਹੈ।ਪ੍ਰੰਤੂ ਪੰਜਾਬ ਅੰਦਰ ਸ਼੍ਰੌਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀਆਂ ਨੇ ਹਮੇਸ਼ਾ ਹੀ ‘ਲੁੱਟੋ ਤੇ ਰਾਜ ਕਰੋ’ ਦੀ ਨੀਤੀ ਅਪਣਾਈ ਹੈ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …