Monday, October 12, 2026

ਹੁਸ਼ਿਆਰਪੁਰ ਦੇ 78 ਵਿਅਕਤੀਆਂ ਨੇ ਜਿੱਤੀ ਕੋਰੋਨਾ ਖਿਲਾਫ ਜ਼ੰਗ

ਹੁਣ ਤੱਕ 85 ਵਿਅਕਤੀ ਕੋਰੋਨਾ ’ਤੇ ਪਾ ਚੁੱਕੇ ਹਨ ਫਤਿਹ

ਹੁਸ਼ਿਆਰਪੁਰ, 16 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਹੁਸ਼ਿਆਰਪੁਰ ਲਈ ਇਕ ਚੰਗੀ ਖਬਰ ਹੈ ਕਿ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਅਤੇ ਦਸੂਹਾ ਵਿਖੇ ਇਲਾਜ ਅਧੀਨ 78 ਕੋਰੋਨਾ ਪੋਜ਼ਟਿਵ ਵਿਅਕਤੀਆਂ ਨੇ ਕੋਰੋਨਾ ਖਿਲਾਫ ਜੰਗ ਜਿੱਤ ਲਈ ਹੈ ਅਤੇ ਇਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸ਼ੁੱਭਕਾਮਨਾਵਾਂ ਦਿੰਦਿਆਂ ਘਰਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ।
              ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਦਾਖਲ 48 ਕੋਰੋਨਾ ਪੋਜ਼ੀਟਿਵ ਵਿਅਕਤੀਆਂ ਤੋਂ ਇਲਾਵਾ ਸਰਕਾਰੀ ਹਸਪਤਾਲ ਦਸੂਹਾ ਤੋਂ 30 ਵਿਅਕਤੀਆਂ ਨੂੰ ਅੱਜ ਘਰਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਤੰਦਰੁਸਤ ਹੋਏ ਉਕਤ ਵਿਅਕਤੀਆਂ ਸਮੇਤ ਹੁਣ ਤੱਕ 85 ਵਿਅਕਤੀਆਂ ਨੇ ਕੋਰੋਨਾ ’ਤੇ ਫਤਿਹ ਪਾ ਲਈ ਹੈ।ਜ਼ਿਲ੍ਹੇ ਵਿੱਚ ਹੁਣ ਤੱਕ 93 ਪੋਜ਼ਟਿਵ ਕੇਸ ਸਾਹਮਣੇ ਆਏ ਸਨ, ਜਿਨ੍ਹਾਂ ਵਿਚੋਂ ਪਹਿਲਾਂ ਹੀ ਜ਼ਿਲ੍ਹੇ ਨਾਲ ਸਬੰਧਤ 7 ਵਿਅਕਤੀ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਅੱਜ ਡਿਸਚਾਰਜ਼ ਕੀਤੇ 78 ਵਿਅਕਤੀਆਂ ਤੋਂ ਇਲਾਵਾ ਹੁਣ 4 ਕੋਰੋਨਾ ਪੋਜ਼ਟਿਵ ਮਰੀਜ਼ ਹੀ ਹਸਪਤਾਲ ਵਿੱਚ ਦਾਖਲ ਹਨ।ਉਨ੍ਹਾਂ ਦੱਸਿਆ ਕਿ ਹੁਣ ਤੱਕ 4 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
              ਨੋਡਲ ਅਫ਼ਸਰ ਡਾ. ਸੈਲੇਸ਼ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਪੋਜ਼ਟਿਵ ਪਾਏ ਗਏ ਸ੍ਰੀ ਹਜੂਰ ਸਾਹਿਬ ਤੋਂ ਆਏ ਸਾਰੇ 71 ਸ਼ਰਧਾਲੂਆਂ ਨੂੰ ਅੱਜ ਡਿਸਚਾਰਜ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਜਿਹੜੇ 4 ਵਿਅਕਤੀ ਦਾਖਲ ਹਨ, ਉਨ੍ਹਾਂ ਦੀ ਚੰਗੀ ਸਿਹਤ ਨੂੰ ਦੇਖਦਿਆਂ ਜਲਦੀ ਹੀ ਘਰ ਭੇਜ ਦਿੱਤੇ ਜਾਣਗੇ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …