ਸੰਗਰੂਰ, 16 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ 51
ਵਿਅਕਤੀਆਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ।ਹਸਪਤਾਲ ਦੇ ਸਟਾਫ਼ ਵਲੋਂ ਇਨਾਂ ਸਾਰੇ ਵਿਅਕਤੀਆਂ ਨੂੰ ਭਾਵੁਕ ਤੇ ਨਿੱਘੀ ਵਿਦਾਇਗੀ ਦਿੰਦਿਆਂ ਤਾੜੀਆਂ ਦੀ ਗੂੰਜ਼ ’ਚ ਕੋਵਿਡ ਕੇਅਰ ਸੈਂਟਰਾਂ ਤੋਂ ਘਰ ਭੇਜਿਆ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ 5 ਪਾਜ਼ਟਿਵ ਮਰੀਜ਼ ਕੋਵਿਡ-19 ਨੂੰ ਮਾਤ ਦੇ ਸਫ਼ਲ ਇਲਾਜ ਤੋਂ ਬਾਅਦ ਆਪਣੇ ਘਰ ਜਾ ਚੁੱਕੇ ਹਨ ਅਤੇ ਇਸ ਵੇਲੇ ਸੰਗਰੂਰ ਜ਼ਿਲੇ ’ਚ 35 ਐਕਟਿਵ ਕੇਸ ਰਹਿ ਗਏ ਹਨ।
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਨਾਂ ’ਚੋਂ ਲਗਭਗ ਸਾਰੇ ਹੀ ਮਰੀਜ਼ ਹਜ਼ੂਰ ਸਾਹਿਬ ਨਾਂਦੇੜ ਤੋਂ ਪਰਤੇ ਸਨ ਤੇ ਇੱਥੇ ਆਉਣ ’ਤੇ ਟੈਸਟਿੰਗ ਦੌਰਾਨ ਕੋਵਿਡ-19 ਤੋਂ ਪੀੜਤ ਪਾਏ ਗਏ ਸਨ।ਉਨਾਂ ਕਿਹਾ ਕਿ ਅੱਜ ਕੋਵਿਡ-19 ਨੂੰ ਮਾਤ ਦੇਣ ਵਾਲੇ ਮਰੀਜ਼ਾਂ ’ਚ 16 ਸਿਹਤ ਵਿਭਾਗ ਦੇ ਸ਼ੇਰਪੁਰ ਬਲਾਕ ਦੇ ਵਾਸੀ ਸਨ, ਜਦਕਿ 10 ਕੌਹਰੀਆਂ, 7 ਫਤਿਹਗੜ ਪੰਜਗਰਾਂਈਆਂ, 6 ਸੰਗਰੂਰ, 5 ਲੌਂਗੋਵਾਲ ਅਤੇ 3-3 ਅਮਰਗੜ ਤੇ ਭਵਾਨੀਗੜ ਬਲਾਕ ਦੇ ਰਹਿਣ ਵਾਲੇ ਸਨ।
ਘਨਸ਼ਿਆਮ ਥੋਰੀ ਨੇ ਕਿਹਾ ਜ਼ਿਲੇ ’ਚ ਬਾਹਰੋਂ ਪੁੱਜਣ ਉਪਰੰਤ ਤੁਰੰਤ ਇਸ ਦੀ ਸੂਚਨਾ ਜ਼ਿਲਾ ਪ੍ਰਸ਼ਾਸਨ ਨੂੰ ਕੰਟਰੋਲ ਰੂਮ ਨੰਬਰ 01672-232304 ’ਤੇ ਦੇਣੀ ਚਾਹੀਦੀ ਹੈ ਤਾਂ ਜੋ ਸਬੰਧਤ ਵਿਅਕਤੀ ਦੇ ਤੁਰੰਤ ਸੈਂਪਲ ਲੈ ਕੇ ਉਸ ਨੂੰ ਬਾਕੀਆਂ ਤੋਂ ਵੱਖਰਾ ਰੱਖਿਆ ਜਾ ਸਕੇ।
ਇਸ ਮੌਕੇ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ, ਐਸ.ਐਮ.ਓ ਡਾ. ਕਿਰਪਾਲ ਸਿੰਘ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਹਰਿੰਦਰਪਾਲ ਸਿੰਘ, ਹਸਪਤਾਲ ਐਡਮਿਨੀਸਟ੍ਰੇਟਰ ਡਾ. ਸੁਹਾਨੀ ਹਿਨਾ, ਡਾ. ਪਰਵੀਨ ਮੜਕਨ, ਡਾ. ਰਾਹੁਲ, ਡਾ. ਸੁਨੀਤਾ ਅਤੇ ਸਾਰਾ ਨਰਸਿੰਗ ਤੇ ਮੈਡੀਕਲ ਸਟਾਫ਼ ਵੀ ਹਾਜ਼ਰ ਸੀ।
Check Also
ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …
Punjab Post Daily Online Newspaper & Print Media