Thursday, July 9, 2026

ਯਾਤਰੀਆਂ ਨੂੰ ਜਾਅਲੀ ਟਿਕਟਾਂ ਵੇਚਣ ਵਾਲੇ 2 ਵਿਅਕਤੀ ਗ੍ਰਿਫ਼ਤਾਰ

ਫਿਰੋਜ਼ਪੁਰ ਡਵੀਜ਼ਨ ਦੀ 100ਵੀਂ ਅਤੇ ਲੁਧਿਆਣਾ ਤੋਂ 50ਵੀਂ ਰੇਲ ਪ੍ਰਵਾਸੀਆਂ ਨੂੰ ਲੈ ਕੇ ਰਵਾਨਾ

ਲੁਧਿਆਣਾ, 16 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਪ੍ਰਵਾਸੀ ਲੋਕਾਂ ਨੂੰ ਉਨਾਂ ਦੇ ਸੂਬਿਆਂ ਵਿੱਚ ਛੱਡਣ ਲਈ ਫਿਰੋਜ਼ਪੁਰ ਡਵੀਜ਼ਨ ਦੀ 100ਵੀਂ ਅਤੇ ਜ਼ਿਲਾ ਲੁਧਿਆਣਾ ਤੋਂ 50ਵੀਂ ਰੇਲ ਸਥਾਨਕ ਰੇਲਵੇ ਸਟੇਸ਼ਨ ਤੋਂ ਅਗਰਵਾਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਹੋਈ।ਹੁਣ ਤੱਕ ਜ਼ਿਲਾ ਲੁਧਿਆਣਾ ਤੋਂ 60 ਹਜ਼ਾਰ ਤੋਂ ਵਧੇਰੇ ਪ੍ਰਵਾਸੀਆਂ ਨੂੰ ਉਨਾਂ ਦੇ ਸੂਬਿਆਂ ਲਈ ਭੇਜਿਆ ਜਾ ਚੁੱਕਾ ਹੈ।
                  ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਨਾਂ ਪ੍ਰਵਾਸੀਆਂ ਦਾ ਰੇਲ ਕਿਰਾਇਆ, ਭੋਜਨ, ਪਾਣੀ, ਰੇਲਵੇ ਸਟੇਸ਼ਨ ਤੱਕ ਪਹੁੰਚਾਉਣ ਦਾ ਸਾਰਾ ਖਰਚਾ ਉਠਾਇਆ ਜਾ ਰਿਹਾ ਹੈ।ਹਰੇਕ ਯਾਤਰੀ ਦੀ ਸਕਰੀਨਿੰਗ ਕਰਨ ਉਪਰੰਤ ਉਨਾਂ ਨੂੰ ਸਰਟੀਫਿਕੇਟ ਜਾਰੀ ਕੀਤਾ ਜਾਂਦਾ ਹੈ।ਅਗਲੇ ਦਿਨਾਂ ਦੌਰਾਨ ਜਿਆਦਾ ਤੋਂ ਜਿਆਦਾ ਪ੍ਰਵਾਸੀ ਲੋਕਾਂ ਨੂੰ ਭੇਜਣ ਲਈ ਹੋਰ ਰੇਲਾਂ ਚਲਾਈਆਂ ਜਾਣਗੀਆਂ।ਜ਼ਿਲਾ ਪ੍ਰਸਾਸ਼ਨ ਵਲੋਂ ਇਸ ਕੰਮ ਵਿੱਚ ਬਹੁਤ ਪਾਰਦਰਸ਼ਤਾ ਰੱਖੀ ਜਾ ਰਹੀ ਹੈ।
ਲੋਕਾਂ ਨੂੰ ਗੁੰਮਰਾਹ ਕਰਕੇ ਜਾਅਲੀ ਟਿਕਟਾਂ ਵੇਚਣ ਦੇ ਮਾਮਲੇ ਵਿੱਚ ਗੁਰੂ ਨਾਨਕ ਸਟੇਡੀਅਮ ਦੇ ਬਾਹਰੋਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨਾਂ ਖ਼ਿਲਾਫ ਪੁਲਿਸ ਕਾਰਵਾਈ ਕੀਤੀ ਜਾਵੇਗੀ।ਯਾਤਰੀਆਂ ਨੂੰ ਦਿੱਤੀ ਜਾਂਦੀ ਮੈਡੀਕਲ ਸਲਿੱਪ `ਤੇ ਬਾਰਕੋਡ ਲਗਾਇਆ ਜਾ ਰਿਹਾ ਹੈ।ਯਾਤਰੀਆਂ ਦੀ ਜਦੋਂ ਗੁਰੂ ਨਾਨਕ ਸਟੇਡੀਅਮ ਵਿਖੇ ਸਕਰੀਨਿੰਗ ਹੁੰਦੀ ਹੈ ਅਤੇ ਟਿਕਟ ਜਾਰੀ ਕੀਤੀ ਜਾਂਦੀ ਹੈ ਤਾਂ ਉਸ ਦਾ ਬਾਰਕੋਡ ਸਕੈਨ ਕੀਤਾ ਜਾਂਦਾ ਹੈ।
               ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਖ਼ਤਾ ਜਾਣਕਾਰੀ ਹਾਸਿਲ ਕਰਨ ਲਈ ਜ਼ਿਲਾ ਪ੍ਰਸਾਸ਼ਨ ਦੀ ਵੈਬਸਾਈਟ www.ludhiana.nic.in `ਤੇ ਅਤੇ ਜ਼ਿਲਾ ਲੋਕ ਸੰਪਰਕ ਅਫ਼ਸਰ ਦੇ ਟਵਿੱਟਰ ਹੈਂਡਲ ਅਤੇ ਫੇਸਬੁਕ ਪੇਜ਼ https://www.facebook.com/dproludhianapage `ਤੇ ਹੀ ਜਾਣ।

Check Also

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …