Thursday, July 9, 2026

ਬਠਿੰਡਾ ਜਿਲੇ ਵਿੱਚ 21 ਮਰੀਜ਼ ਕਰੋਨਾ ‘ਤੇ ਜਿੱਤ ਪ੍ਰਾਪਤ ਕਰਕੇ ਘਰਾਂ ਨੂੰ ਪਰਤੇ

ਡਿਪਟੀ ਕਮਿਸ਼ਨਰ, ਆਈ.ਜੀ ਅਤੇ ਐਸ.ਐਸ.ਪੀ ਨੇ ਦਿੱਤੀਆਂ ਸੁਭਕਾਮਨਾਵਾਂ

ਬਠਿੰਡਾ, 16 ਮਈ (ਪੰਜਾਬ ਪੋਸਟ ਬਿਊਰੋ) – ਬਠਿੰਡੇ ਜ਼ਿਲੇ ਲਈ ਸ਼ੁਕਰਵਾਰ ਸੁਖਦ ਹੋ ਨਿਬੜਿਆ ਜਦ ਸਰਕਾਰੀ ਹਸਪਤਾਲ ਵਿੱਚ ਇਲਾਜ਼ ਅਧੀਨ 21 ਮਰੀਜ਼ ਕਰੋਨਾ ‘ਤੇ ਜਿੱਤ ਪ੍ਰਾਪਤ ਕਰਕੇ ਘਰਾਂ ਨੂੰ ਪਰਤੇ।ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ, ਆਈ.ਜੀ ਏ.ਕੇ ਮਿੱਤਲ, ਐਸ.ਐਸ.ਪੀ ਡਾ: ਨਾਨਕ ਸਿੰਘ ਅਤੇ ਸਿਵਲ ਸਰਜਨ ਡਾ: ਅਮਰੀਕ ਸਿੰਘ ਨੇ ਇੰਨਾਂ ਮਰੀਜ਼ਾਂ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਘਰਾਂ ਨੂੰ ਭੇਜਿਆ।
               ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਦੱਸਿਆ ਕਿ ਜ਼ਿਲੇ ਵਿੱਚ ਕੁੱਲ 43 ਵਿਅਕਤੀਆਂ ਵਿੱਚ ਕਰੋਨਾ ਦੀ ਪੁਸ਼ਟੀ ਹੋਈ ਸੀ।ਜਿੰਨਾਂ ਵਿਚੋਂ 41 ਜ਼ਿਲਾ ਬਠਿੰਡਾ ਦੇ ਵਸਨੀਕ ਸਨ ਅਤੇ 2 ਕ੍ਰਮਵਾਰ ਮੋਗਾ ਅਤੇ ਲੁਧਿਆਣਾ ਨਾਲ ਸਬੰਧਤ ਸਨ।ਇੰਨਾਂ ਵਿਚ ਮੁੜ ਜਾਂਚ ਲਈ ਭੇਜੇ ਗਏ 21 ਲੋਕਾਂ ਦੇ ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਿਸ ਤੋਂ ਬਾਅਦ ਇੰਨਾਂ ਨੂੰ ਘਰਾਂ ਵਿਚ ਭੇਜ ਦਿੱਤਾ ਗਿਆ।ਜਿੱਥੇ ਇਹ 14 ਦਿਨ ਲਈ ਇਕਾਂਤਵਾਸ ਵਿਚ ਰਹਿਣਗੇ। ਉਨਾਂ ਦੱਸਿਆ ਕਿ ਜ਼ਿਲੇ ਵਿੱਚ ਹੁਣ ਕਰੋਨਾ ਐਕਟਿਵ ਕੇਸਾਂ ਦੀ ਗਿਣਤੀ 22 ਰਹਿ ਗਈ ਹੈ।
                ਇਸ ਮੌਕੇ ਸਿਵਲ ਸਰਜਨ ਡਾ: ਅਮਰੀਕ ਸਿੰਘ ਨੇ ਦੱਸਿਆ ਕਿ ਇੰਨਾਂ ਦੀ ਬਕਾਇਦਾ ਕਾਊਂਸਿਗ ਕਰਕੇ ਇੰਨਾਂ ਨੂੰ ਅਗਲੇ ਦੋ ਹਫ਼ਤੇ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਦੱਸਿਆ ਗਿਆ ਹੈ।ਉਨਾਂ ਦੱਸਿਆ ਕਿ ਤੰਦਰੁਸਤ ਹੋ ਕੇ ਘਰ ਪਰਤੇ ਲੋਕਾਂ ਵਿੱਚ 9 ਪੁਰਸ਼ ਅਤੇ 12 ਔਰਤਾਂ ਹਨ ਅਤੇ ਇਹ ਤਖਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਪਰਤੇ ਸਨ।ਇਸ ਇਸ ਮੌਕੇ ਡਾ: ਕੁੰਦਨ ਕੁਮਾਰ ਪਾਲ ਵੀ ਹਾਜ਼ਰ ਸਨ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …