ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਅੰਦਰ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ
ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹਰਿਆਣਾ ’ਚ ਪਹੇਵਾ ਨਜ਼ਦੀਕ ਮਿਸਤਰੀ ਵਾਲਾ ਡੇਰਾ ਪਿੰਡ ਗੁੰਮਥਲਾ ਗੜ੍ਹੀ ਕੋਲ ਅਣਪਛਾਤੇ ਵਿਅਕਤੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਬੇਅਦਬੀ ਕੀਤੀ ਗਈ ਪਰੰਤੂ ਇਸ ਦੇ ਦੋਸ਼ੀਆਂ ਨੂੰ ਅਜੇ ਤੀਕ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ। ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਵਿਖੇ ਵਾਪਰੀ ਇਸ ਮੰਦਭਾਗੀ ਘਟਨਾ ਦੀ ਨਿੰਦਾ ਕਰਦਿਆਂ ਦੋਸ਼ੀਆਂ ਨੂੰ ਜਲਦ ਸਾਹਮਣੇ ਲਿਆ ਕੇ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਹਰਿਆਣਾ ਸਰਕਾਰ ਨੂੰ ਪੱਤਰ ਵੀ ਲਿਖੇਗੀ।
ਇਸੇ ਦੌਰਾਨ ਲੌਂਗੋਵਾਲ ਨੇ ਹਰਿਆਣਾ ਦੇ ਹੀ ਕੁਰਕਸ਼ੇਤਰ ਵਿਖੇ ਸਿੱਖ ਧਰਮ ਵਿਰੁੱਧ ਗਲਤ ਟਿੱਪਣੀਆਂ ਕਰਨ ਵਾਲੇ ਵਿਅਕਤੀ ਖਿਲਾਫ਼ ਵੀ ਕਾਰਵਾਈ ਮੰਗੀ ਹੈ।ਜਾਣਕਾਰੀ ਅਨੁਸਾਰ ਮਲਕੀਤ ਸਿੰਘ ਨਾਂ ਦੇ ਵਿਅਕਤੀ ਵੱਲੋਂ ਸਿੱਖਾਂ ਵਿਰੁੱਧ ਕੂੜ ਪ੍ਰਚਾਰ ਕਰਨ ’ਤੇ ਹਰਿਆਣਾ ਦੀਆਂ ਸੰਗਤਾਂ ਅੰਦਰ ਭਾਰੀ ਰੋਸ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media