ਅੰਮਿ੍ਰਤਸਰ, 16 ਮਈ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਸਟਾਫ਼ ਅਤੇ ਵਿਦਿਆਰਥਣਾਂ ਨੇ ਕੋਵਿਡ-19 ਲੋਕਡਾਊਨ ਦੇ ਦੌਰਾਨ ਅੱਧ
ਮਾਰਚ ਤੋਂ ਸਮਾਜਿਕ ਦੂਰੀ ਦੇ ਪਏ ਪ੍ਰਭਾਵ ਕਾਰਨ ਈ-ਕਲਾਸਾਂ ਅਤੇ ਆਨਲਾਈਨ ਕਲਾਸਾਂ ਰਾਹੀਂ ਸਮੇਂ ਸਿਰ ਸਿਲੇਬਸ ਪੂਰਾ ਕੀਤਾ ਤੇ ਇਮਤਿਹਾਨਾਂ ਦੀ ਤਿਆਰੀ ਅਤੇ ਹੋਰ ਗਤੀਵਿਧੀਆਂ ਨੂੰ ਨਿਯਮਿਤ ਰੂਪ ’ਚ ਜਾਰੀ ਰੱਖਿਆ।
ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ ਅਪ੍ਰੈਲ ਤੋਂ ਰੋਜ਼ਾਨਾ 4 ਤੋਂ 5 ਘੰਟੇ ਦੀ ਪੜ੍ਹਾਈ ਨੂੰ ਅਸਾਈਨਮੈਂਟਸ, ਨੋਟਸ ਮੇਕਿੰਗ ਅਤੇ ਟੈਸਟਾਂ ਰਾਹੀਂ ਜਾਰੀ ਰੱਖਿਆ ਗਿਆ ਅਤੇ ਈ-ਗਵਰਨੈਂਸ ’ਤੇ ਅਪਡੇਟ ਕੀਤਾ ਗਿਆ।ਉਨ੍ਹਾਂ ਕਿਹਾ ਕਿ ਤਕਰੀਬਨ 3500 ਈ-ਕਲਾਸਾਂ ਅਤੇ 1300 ਲਾਈਵ ਕਲਾਸਾਂ ਲਗਾਈਆਂ ਗਈਆਂ।
ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਕਿਹਾ ਕਿ ਕਈ ਵਿਸ਼ਿਆਂ ਦੇ ਜਟਿਲ ਸੰਕਲਪਾਂ ਨੂੰ ਯੂ-ਟਿਊਬ ’ਤੇ ਅਪਲੋਡ ਕੀਤਾ ਗਿਆ ਅਤੇ ਵਿਦਿਆਰਥਣਾਂ ਦੀ ਪਰਸਨਲ ਆਈ.ਡੀ ’ਤੇ ਮੁਸ਼ਕਿਲਾਂ ਦਾ ਹੱਲ ਦੱਸਿਆ ਗਿਆ।ਵਿਦਿਆਰਥਣਾਂ ਨੇ ਉਕਤ ਵਿਘਨ ਰਹਿਤ ਪੜ੍ਹਾਈ ’ਤੇ ਆਪਣੀ ਸੰਤੁਸ਼ਟੀ ਜ਼ਾਹਿਰ ਕਰਦਿਆਂ ਹੋਇਆ ਪ੍ਰਿੰ. ਡਾ. ਮਨਪ੍ਰੀਤ ਕੌਰ ਅਤੇ ਸਟਾਫ਼ ਦਾ ਫ਼ੀਡਬੈਕ ਰਾਹੀਂ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਕਾਲਜ ਦੇ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਵਲੋਂ 13000 ਮਾਸਕ ਬਣਾਏ ਗਏ ਸਨ।ਜਿਸ ਸਬੰਧੀ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਹੋਇਆ ਕਿਹਾ ਕਿ ਕਾਲਜ ਅਕਾਦਮਿਕ ਖੇਤਰ ’ਚ ਉਪਲੱਬਧੀਆਂ ਹਾਸਲ ਕਰਨ ਦੇ ਨਾਲ-ਨਾਲ ਆਪਣੀ ਨਵੀਨ ਸੋਚ, ਮਿਹਨਤ ਅਤੇ ਦ੍ਰਿੜ੍ਹਤਾ ਨਾਲ ਸਮਾਜ ਸੇਵਾ ਕਰਨ ਲਈ ਵੀ ਮੋਹਰੀ ਹੈ ਅਤੇ ਹਮੇਸ਼ਾਂ ਰਹੇਗਾ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media