Tuesday, April 21, 2026

ਕੋਰੋਨਾ ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ `ਚ ਆਉਣ ਵਾਲਿਆਂ ਦੇ 12 ਨਵੇਂ ਸੈਂਪਲ ਲਏ ਗਏ – ਸਿਵਲ ਸਰਜਨ

ਹੁਸ਼ਿਆਰਪੁਰ, 16 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲੇ ਵਿੱਚ ਕੋਵਿਡ-19 ਸਬੰਧੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲੇ ਵਿੱਚ ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ 12 ਨਵੇਂ ਸੈਂਪਲ ਲਏ ਗਏ ਹਨ।ਉਨਾਂ ਦੱਸਿਆ ਕਿ ਹੁਣ ਤੱਕ 1477 ਸੈਂਪਲ ਲਏ ਜਾ ਚੁੱਕੇ ਹਨ।ਜਿਸ ਵਿੱਚੋਂ 1280 ਸੈਂਪਲ ਨੈਗੇਟਿਵ ਆਏ ਹਨ ਅਤੇ 79 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਕਿਹਾ ਕਿ ਹੁਣ ਤੱਕ 25 ਸੈਂਪਲ ਇਨਵੈਲਿਡ ਪਾਏ ਗਏ ਹਨ ਅਤੇ ਜ਼ਿਲੇ ਵਿੱਚ 93 ਕੋਰੋਨਾ ਪੋਜ਼ੀਟਿਵ ਮਰੀਜ ਸਾਹਮਣੇ ਆ ਚੁੱਕੇ ਹਨ।
                   ਸਿਵਲ ਸਰਜਨ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਨਵੀਂ ਡਿਸਚਾਰਜ ਪਾਲਿਸੀ ਵਿੱਚ ਘੱਟ ਲੱਛਣਾਂ ਵਾਲੇ ਪੋਜ਼ਟਿਵ ਮਰੀਜ਼ਾਂ ਨੂੰ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਤੋਂ ਡਿਸਚਾਰਜ਼ ਕਰਕੇ ਘਰ ਵਿੱਚ ਇਕਾਂਤਵਾਸ ਲਈ ਨਿਰਦੇਸ਼ ਦੇ ਕੇ ਭੇਜ ਦਿੱਤਾ ਗਿਆ ਹੈ।

Check Also

ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …