ਜਿਲ੍ਹੇ ਵਿੱਚ ਐਕਟਿਵ ਪੌਜ਼ਟਿਵ ਕੇਸਾਂ ਦੀ ਗਿਣਤੀ ਘਟ ਕੇ 40 ਹੋਈ
ਰੂਪਨਗਰ, 16 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਕਰੋਨਾ ਐਕਟਿਵ ਪਜ਼ਟਿਵ ਪਾਏ ਗਏ 57 ਵਿਅਕਤੀਆਂ ਦਾ
ਇਲਾਜ ਜੋ ਕਿ ਗਿਆਨ ਸਾਗਰ ਮੈਡੀਕਲ ਸੈਂਟਰ ਬਨੂੜ ਵਿਖੇ ਚੱਲ ਰਿਹਾ ਸੀ।ਉਨ੍ਹਾਂ ਵਿਚੋਂ ਹੁਣ 17 ਵਿਅਕਤੀ ਠੀਕ ਹੋ ਕੇ ਘਰ ਭੇਜੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਇਲਾਜ਼ ਤੋਂ ਬਾਅਦ ਹੁਣ ਇਨ੍ਹਾਂ 17 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ ਕਿ ਜੋ ਕਿ ਹੁਣ ਪੂਰੀ ਤਰ੍ਹਾਂ ਠੀਕ ਹਨ।ਉਨ੍ਹਾਂ ਨੇ ਕਿਹਾ ਕਿ ਹੁਣ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਪੌਜ਼ਟਿਵ ਕੇਸਾਂ ਦੀ ਸੰਖਿਆ ਘਟ ਕੇ 40 ਰਹਿ ਗਈ ਹੈ।ਉਨ੍ਹਾਂ ਦੱਸਿਆ ਕਿ ਠੀਕ ਹੋਏ ਇਹ ਵਿਅਕਤੀ 7 ਦਿਨਾਂ ਲਈ ਆਪਣੇ ਆਪਣੇ ਘਰਾਂ ਵਿੱਚ ਹੋਮ ਕੁਆਰਨਟਾਇਨ ਰਹਿਣਗੇ।ਉਨ੍ਹਾਂ ਨੇ ਅਪੀਲ ਕਰਦੇ ਹੋਏ ਕਿਹਾ ਕਿ ਇਹ 17 ਵਿਅਕਤੀ ਹੁਣ ਪੂਰੀ ਤਰ੍ਹਾਂ ਨਾਲ ਠੀਕ ਹਨ।ਕਿਸੇ ਨੂੰ ਵੀ ਇਨ੍ਹਾਂ ਵਿਅਕਤੀਆਂ ਤੋਂ ਘਬਰਾਉਣ ਦੀ ਲੋੜ ਨਹੀਂ ਹੈ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media