ਫ਼ਰੀਦਕੋਟ, 17 ਮਈ (ਪੰਜਾਬ ਪੋਸਟ ਬਿਊਰੋ) – ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੀ ਆਈਸੋਲੇਸ਼ਨ ਵਾਰਡ ਵਿੱਚ ਭਰਤੀ ਕੀਤੇ ਗਏ ਕੁੱਲ 51 ਕਰੋਨਾ
ਮਰੀਜ਼ਾਂ ਵਿਚੋਂ 39 ਮਰੀਜ਼ਾਂ ਨੂੰ ਸਿਹਤਮੰਦ ਹੋਣ ਮਗਰੋਂ ਛੁੱਟੀ ਦੇ ਦਿੱਤੀ ਗਈ।ਇਨ੍ਹਾਂ ਵਿਚੋਂ 35 ਹਜ਼ੂਰ ਸਾਹਿਬ ਨੰਦੇੜ ਤੋਂ ਪਰਤੇ ਸ਼ਰਧਾਲੂ ਅਤੇ 4 ਰਾਜਸਥਾਨ ਤੋਂ ਪਰਤੀ ਲੇਬਰ ਨਾਲ ਸਬੰਧਤ ਹਨ।ਜਿਨ੍ਹਾਂ ਦੀ ਕਰੋਨਾ ਰਿਪੋਰਟ ਪਾਜ਼ਟਿਵ ਆਉਣ ਮਗਰੋਂ ਉਨ੍ਹਾਂ ਨੂੰ ਇਥੋਂ ਦੀ ਆਈਸੋਲੇਸ਼ਨ ਵਾਰਡ ਵਿੱਚ ਭਰਤੀ ਕੀਤਾ ਗਿਆ ਸੀ ।
ਇਨ੍ਹਾਂ ਨੂੰ ਘਰ ਭੇਜਣ ਸਮੇਂ ਸਿਵਲ ਸਰਜਨ ਡਾ. ਰਜਿੰਦਰ ਕੁਮਾਰ, ਮੈਡੀਕਲ ਸੁਪਰਡੈਂਟ ਡਾ. ਰਜੀਵ ਜੋਸ਼ੀ, ਪ੍ਰਿੰਸੀਪਲ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਡਾ. ਦੀਪਕ ਜੌਹਨ ਭੱਟੀ ਹਾਜ਼ਰ ਸਨ।ਇਨ੍ਹਾਂ ਨੂੰ ਸਿਹਤ ਵਿਭਾਗ ਦੀਆਂ ਵਿਸੇਸ਼ ਬੱਸਾਂ ਰਾਹੀਂ ਉਨ੍ਹਾਂ ਦੇ ਘਰ ਤੱਕ ਭੇਜਿਆ ਗਿਆ ।
ਮੈਡੀਕਲ ਸੁਪਰਡੈਂਟ ਡਾ. ਰਜੀਵ ਜੋਸ਼ੀ ਨੇ ਦੱਸਿਆ ਕਿ ਹਸਪਤਾਲ ਤੋਂ ਘਰ ਭੇਜੇ ਗਏ ਵਿਅਕਤੀ ਦੇ ਮੋਬਾਈਲ ਵਿੱਚ ਕੋਵਾ ਐਪ ਵੀ ਡਾਊਨਲੋਡ ਕਰਵਾਈ ਗਈ ਹੈ।ਜਿਸ ਨਾਲ ਇਨ੍ਹਾਂ ਵਿਅਕਤੀਆਂ ਨੂੰ ਟਰੈਕ ਕੀਤਾ ਜਾਵੇਗਾ ਕਿ ਇਨ੍ਹਾਂ ਵਿੱਚੋਂ ਕੋਈ ਵੀ ਸਰਕਾਰ ਦੇ ਨਿਯਮਾਂ ਦੀ ਉਲੰਘਣਾ ਤਾਂ ਨਹੀਂ ਕਰਦਾ ਅਤੇ ਰੋਜ਼ਾਨਾ ਇਸ ਐਪ ਵਿੱਚ ਇਨ੍ਹਾਂ ਵਿਅਕਤੀਆਂ ਵੱਲੋਂ ਆਪਣੀ ਹੈਲਥ ਸਬੰਧੀ ਅਪਡੇਟ ਵੀ ਕੀਤਾ ਜਾਵੇਗਾ ।
ਇਸ ਮੌਕੇ ਡਾ. ਕਿਰਨ, ਅਮਨਦੀਪ ਨਰਸਿੰਗ ਸੁਪਰਡੈਂਟ ਤੋਂ ਇਲਾਵਾ ਪੈਰਾਮੈਡੀਕਲ ਸਟਾਫ ਵੀ ਹਾਜ਼ਰ ਸੀ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media