Sunday, February 22, 2026

ਅੰਮ੍ਰਿਤਸਰ ਤੋਂ ਬਸਤੀ ਤੇ ਮੁਜ਼ੱਫਰਪੁਰ ਲਈ ਦੋ ਰੇਲ ਗੱਡੀਆਂ ਰਵਾਨਾ

ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਇਕ ਪਾਸੇ ਕਈ ਰਾਜਾਂ ਤੋਂ ਪ੍ਰਵਾਸੀ ਮਜ਼ਦੂਰਾਂ ਦੇ ਆਪਣੇ ਘਰਾਂ ਨੂੰ ਪਰਤਣ ਮੌਕੇ ਨੰਗੇ ਪੈਰ ਅਤੇ ਭੁੱਖੇ ਢਿੱਡ ਤੁਰਦਿਆਂ ਦੀਆਂ ਖ਼ਬਰਾਂ ਆ ਰਹੀਆਂ ਹਨ, ਜਿੰਨਾ ਵਿਚੋਂ ਕਈ ਰਸਤੇ ਵਿੱਚ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ।ਉਥੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਿਡ ਸੰਕਟ ਦੇ ਚੱਲਦੇ ਪੰਜਾਬ ਵਿੱਚ ਫਸੇ ਪ੍ਰਵਾਸੀਆਂ ਨੂੰ ਉਨਾਂ ਦੇ ਘਰ ਭੇਜਣ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ, ਜਿਸ ਤਹਿਤ ਰੇਲਵੇ ਦੀਆਂ ਗੱਡੀਆਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ।ਬੀਤੇ 10 ਕੁ ਦਿਨਾਂ ਤੋਂ ਪੰਜਾਬ ਦੇ ਹਰੇਕ ਸ਼ਹਿਰ ਵਿਚੋਂ ਰੋਜ਼ਾਨਾ ਰੇਲ ਗੱਡੀਆਂ ਪ੍ਰਵਾਸੀਆਂ ਦੇ ਘਰਾਂ ਨੂੰ ਜਾ ਰਹੀਆਂ ਹਨ।
ਅੰਮ੍ਰਿਤਸਰ ਵਿਚੋਂ ਦੋ ਰੇਲ ਗੱਡੀਆਂ ਪ੍ਰਵਾਸੀਆਂ ਨੂੰ ਲੈ ਕੇ ਉਤਰ ਪ੍ਰਦੇਸ਼ ਲਈ ਗਈਆਂ, ਜਿੰਨਾ ਵਿਚੋਂ ਇੱਕ ਗੱਡੀ ਬਸਤੀ ਅਤੇ ਦੂਸਰੀ ਮੁਜ਼ੱਰਫਪੁਰ ਲਈ ਰਵਾਨਾ ਹੋਈ।ਦੋਵਾਂ ਗੱਡੀਆਂ ਵਿਚ ਹੀ 1200-1200 ਯਾਤਰੀ ਸਵਾਰ ਸਨ, ਜੋ ਕਿ ਸੁਰੱਖਿਅਤ ਸਫਰ ਲਈ ਸਰਕਾਰ ਵੱਲੋਂ ਤੈਅ ਕੀਤੀ ਗਈ ਹੈ।ਪ੍ਰਵਾਸੀਆਂ ਦਾ ਵੱਖ-ਵੱਖ ਥਾਵਾਂ ‘ਤੇ ਮੈਡੀਕਲ ਜਾਂਚ ਕਰਵਾ ਕੇ ਉਨਾਂ ਨੂੰ ਬੱਸਾਂ ‘ਚ ਰੇਲਵੇ ਸਟੇਸ਼ਨ ਲਿਆਂਦਾ ਗਿਆ।
           ਇਸ ਮੌਕੇ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਰਜ਼ਤ ਉਬਰਾਏ, ਐਸ.ਡੀ.ਐਮ ਵਿਕਾਸ ਹੀਰਾ, ਤਹਿਸੀਲਦਾਰ ਵੀਰ ਕਰਨ ਸਿੰਘ, ਨਾਇਬ ਤਹਿਸੀਲਦਾਰ ਸ੍ਰੀਮਤੀ ਅਰਚਨਾ ਸ਼ਰਮਾ, ਕਾਨੂੰਗੋ ਅਸ਼ੋਕ ਕੁਮਾਰ ਤੇ ਹੋਰ ਅਧਿਕਾਰੀ ਪ੍ਰਵਾਸੀਆਂ ਨੂੰ ਗੱਡੀਆਂ ਵਿੱਚ ਬਿਠਾਉਣ ਲਈ ਕੀਤੇ ਗਏ ਪ੍ਰਬੰਧਾਂ ਦੀ ਨਜ਼ਰਸਾਨੀ ਕਰਦੇ ਨਜ਼ਰ ਆਏ।ਸਾਰੇ ਪ੍ਰਵਾਸੀਆਂ ਨੂੰ ਪਾਣੀ, ਖਾਣਾ ਤੇ ਮਾਸਕ ਵੀ ਜਿਲਾ ਪ੍ਰਸ਼ਾਸਨ ਵਲੋਂ ਮੁਹੱਈਆ ਕਰਵਾਏ ਗਏ।

Check Also

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …