Sunday, February 22, 2026

ਕੰਪਿਊਟਰ ਅਧਿਆਪਕਾਂ ਨੂੰ ਸਿਵਲ ਸੇਵਾਵਾਂ ਦੇ ਨਿਯਮਾਂ ਤਹਿਤ ਬਣਦੇ ਲਾਭ ਦਿੱਤੇ ਜਾਣ – ਡੀ.ਟੀ.ਐਫ

ਸੰਗਰੂਰ, 17 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡੀ.ਟੀ.ਐਫ ਦੇ ਜਿਲ੍ਹਾ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ ਨੇ ਅੱਜ ਡੀ.ਟੀ.ਐਫ਼ ਦੇ ਸਾਰੇ ਅਹੁਦੇਦਾਰਾਂ ਨਾਲ਼ ਫੋਨ ‘ਤੇ ਮੀਟਿੰਗ ਉਪਰੰਤ ਬਿਆਨ ਕਰਦੇ ਹੋਏ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਕੋਵਿਡ-19 ਮਹਾਮਾਰੀ ਦੇ ਨਾਜ਼਼ੁਕ ਸਮੇਂ ਦੌਰਾਨ ਕੰਪਿਊਟਰ ਅਧਿਆਪਕ ਆਪਣਾ ਤੇ ਆਪਣੇ ਪਰਿਵਾਰਾਂ ਦਾ ਭਵਿੱਖ ਦਾਅ ‘ਤੇ ਲਗਾ ਕੇ ਡਿਊਟੀ ਕਰ ਰਹੇ ਹਨ।ਪਰ ਪੰਜਾਬ ਸਰਕਾਰ ਨੇ ਪਿਛਲੇ ਲੰਮੇ ਸਮੇਂ ਤੋਂ ਮੈਡੀਕਲ ਰੀ-ਇੰਬਰਸਮੈਂਟ ਅਤੇ ਕਿਸੇ ਅਣਹੋਣੀ ਘਟਨਾ ਹੋਣ ‘ਤੇ ਕਰਮਚਾਰੀ ਤੇ ਪਰਿਵਾਰ ਨੂੰ ਤਰਸ ਦੇ ਆਧਾਰ ‘ਤੇ ਨੌਕਰੀ ਦਾ ਵੀ ਕੋਈ ਪ੍ਰਬੰਧ ਨਹੀਂ ਕੀਤਾ ਹੈ।ਲੌਂਗੋਵਾਲ ਨੇ ਕਿਹਾ ਕਿ ਇਹ ਸਰਾਸਰ ਧੱਕਾ ਹੈ।ਇਸ ਲਈ ਡੀ.ਟੀ.ਐਫ਼ ਮੰਗ ਕਰਦੀ ਹੈ ਕਿ ਇਨ੍ਹਾਂ ਸਾਰੇ ਕੰਪਿਊਟਰ ਅਧਿਆਪਕਾਂ ਨੂੰ ਸਿਵਲ ਸੇਵਾਵਾਂ ਦੇ ਨਿਯਮਾਂ ਤਹਿਤ ਸਹੂਲਤਾਂ ਤੁਰੰਤ ਮੁਹੱਈਆ ਕਰਵਾਈਆਂ ਜਾਣ।

Check Also

ਖਾਲਸਾ ਕਾਲਜ ਗਰਲਜ ਸੀ: ਸੈਕੰ: ਸਕੂਲ ਦੀ ਖਿਡਾਰਣ ਨੇ ਚਾਂਦੀ ਦਾ ਤਮਗਾ ਜਿੱਤਿਆ

ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …