ਜੰਡਿਆਲਾ ਗੁਰੂ, 17 ਮਈ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਪੰਜਾਬੀ ਸਾਹਿਤ ਸਭਾ (ਰਜਿ.) ਜੰਡਿਆਲਾ ਗੁਰੂ ਦੇ ਅਹੁੱਦੇਦਾਰਾਂ ਤੇ ਮੈਂਬਰਾਂ ਨੇ ਪੁਨੀਤ
ਸਹਿਗਲ ਨੂੰ ਦੂਰਦਰਸ਼ਨ ਜਲੰਧਰ ਦਾ ਡਾਇਰੈਕਟਰ ਬਣਨ ‘ਤੇ ਵਧਾਈ ਦਿੱਤੀ ਹੈ।ਸਭਾ ਦੇ ਪ੍ਰਧਾਨ ਐਡਵੋਕੇਟ ਸ਼ੁਕਰਗੁਜ਼ਾਰ ਸਿੰਘ, ਜਨਰਲ ਸਕੱਤਰ ਕੁਲਦੀਪ ਦਰਾਜ਼ਕੇ, ਸੰਯੁਕਤ ਸੱਕਤਰ ਜਗਜੀਤ ਸੰਧੂ ਅਤੇ ਮੈਂਬਰ ਦਵਿੰਦਰ ਬੇਦੀ ਆਦਿ ਨੇ ਪੁਨੀਤ ਸਹਿਗਲ ਨੂੰ ਭੇਜੇ ਵਧਾਈ ਸੁਨੇਹੇ ‘ਚ ਅਰਦਾਸ ਕੀਤੀ ਹੈ ਕਿ ਪ੍ਰਮਾਤਮਾ ਪੁਨੀਤ ਨੂੰ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਬੁਲੰਦੀ ਲਈ ਸੇਵਾ ਕਰਨ ਦਾ ਬਲ ਬਖਸ਼ੇ।
Check Also
ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …
Punjab Post Daily Online Newspaper & Print Media