Tuesday, March 17, 2026

ਲੰਗਰ ਗੁਰੂ ਰਾਮਦਾਸ ਜੀ ਲਈ ਸੰਗਤਾਂ ਵੱਲੋਂ ਹੁਣ ਤੱਕ ਕਰੀਬ 18 ਹਜ਼ਾਰ ਕੁਇੰਟਲ ਕਣਕ ਭੇਟ

ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਦੇ ਲੰਗਰ ਲਈ ਪੁੱਜੀ ਕਣਕ ਸਬੰਧੀ ਵੇਰਵੇ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਤੱਕ ਸੰਗਤਾਂ ਵੱਲੋਂ 17823 ਕੁਇੰਟਲ 87 ਕਿਲੋ ਕਣਕ ਭੇਜੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਚੋਲ, ਦਾਲਾਂ ਅਤੇ ਘਿਉ ਵੀ ਸੰਗਤਾਂ ਵੱਲੋਂ ਭੇਜਿਆ ਜਾ ਰਿਹਾ ਹੈ।ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਬੀਤੇ ਸਾਲ 31087 ਕੁਇੰਟਲ 34 ਕਿਲੋ ਆਟੇ ਦੀ ਖਪਤ ਹੋਈ ਸੀ।ਪਿਛਲੇ ਸਾਲ ਸੰਗਤ ਵੱਲੋਂ 13 ਹਜ਼ਾਰ ਕੁਇੰਟਲ ਦੇ ਕਰੀਬ ਕਣਕ ਪੁੱਜੀ ਸੀ। ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਲੰਗਰ ਸੰਗਤ ਦੇ ਸਹਿਯੋਗ ਨਾਲ ਹੀ ਚੱਲਦੇ ਹਨ ਅਤੇ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਗੁਰਦੁਆਰਾ ਸਾਹਿਬਾਨ ਤੋਂ ਲੋੜਵੰਦਾਂ ਲਈ ਕੀਤੀ ਲੰਗਰ ਸੇਵਾ ਕਰਕੇ ਸੰਗਤ ਅੰਦਰ ਲੰਗਰਾਂ ਲਈ ਭੇਟਾਵਾਂ ਭੇਜਣ ਸਬੰਧੀ ਉਤਸ਼ਾਹ ਪਾਇਆ ਜਾ ਰਿਹਾ ਹੈ।
            ਭਾਈ ਮਹਿਤਾ ਨੇ ਕਣਕ ਭੇਟ ਕਰਨ ਵਾਲੀਆਂ ਸੰਗਤਾਂ ਅਤੇ ਮਹਾਂਪੁਰਖਾਂ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਧੰਨਵਾਦ ਕੀਤਾ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …