Friday, February 27, 2026

ਜਿਲ੍ਹਾ ਤਰਨ ਤਾਰਨ ‘ਚ ਇਸ ਸਮੇਂ ਕਰੋਨਾ ਵਾਇਰਸ ਤੋਂ ਪੀੜ੍ਹਤ ਇੱਕ ਵੀ ਐਕਟਿਵ ਕੇਸ ਨਹੀਂ- ਡੀ.ਸੀ

ਜਿਲ੍ਹੇ ਦੇ ਕੋਵਿਡ-19 ਪੋਜ਼ਟਿਵ ਪਾਏ ਗਏ ਸਾਰੇ ਮਰੀਜ਼ ਕਰੋਨਾ ਮੁਕਤ ਹੋਣ ਉਪਰੰਤ ਘਰਾਂ ਨੂੰ ਭੇਜੇ

ਤਰਨ ਤਾਰਨ, 17 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਤਰਨ ਤਾਰਨ ਵਿੱਚ ਇਸ ਸਮੇਂ ਕਰੋਨਾ ਵਾਇਰਸ ਤੋਂ ਪੀੜ੍ਹਤ ਇੱਕ ਵੀ ਐਕਟਿਵ ਕੇਸ ਨਹੀਂ ਹੈ।ਕੋਵਿਡ-19 ਪੋਜ਼ਟਿਵ ਪਾਏ ਗਏ ਜ਼ਿਲ੍ਹੇ ਦੇ ਸਾਰੇ ਮਰੀਜ਼ਾਂ ਨੂੰ ਕਰੋਨਾ ਮੁਕਤ ਹੋਣ ਉਪਰੰਤ ਘਰਾਂ ਨੂੰ ਭੇਜਿਆ ਗਿਆ ਹੈ।ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸਭਰਵਾਲ ਨੇ ਦਸਿਆ ਕਿ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ 19 ਹੋਰ ਮਰੀਜ਼ਾਂ ਦੇ ਕੋਰੋਨਾ ਮੁਕਤ ਹੋਣ ‘ਤੇ ਅੱਜ ਉਹਨਾਂ ਨੂੰ ਘਰਾਂ ਨੂੰ ਭੇਜਿਆ ਗਿਆ ਹੈ।ਉਹਨਾਂ ਕਰੋਨਾ ਮੁਕਤ ਹੋਏ ਸਾਰੇ ਮਰੀਜ਼ਾਂ ਨੂੰ ਸਿਹਤਯਾਬ ਹੋਣ ‘ਤੇ ਆਪਣੀਆਂ ਸ਼ੁਭ-ਕਾਮਨਾਵਾਂ ਦਿੱਤੀਆਂ।
ਉਹਨਾਂ ਦੱਸਿਆ ਕਿ ਘਰਾਂ ਨੂੰ ਜਾ ਚੁੱਕੇ ਕਰੋਨਾ ਮੁਕਤ ਹੋਏ ਵਿਅਕਤੀਆਂ ਨੂੰ ਘਰ ਵਿੱਚ 7 ਦਿਨ ਇਕਾਂਤਵਾਸ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਕੋਵਾ ਐਪ ਵੀ ਡਾਊਨਲੋਡ ਕਰਵਾਈ ਗਈ ਹੈ।ਇਸ ਮੌਕੇ ਉਹਨਾਂ ਆਈਸੋਲੇਸ਼ਨ ਵਾਰਡ ਵਿਚ ਤਾਇਨਾਤ ਮੈਡੀਕਲ ਅਤੇ ਪੈਰਾ ਮੈਡੀਕਲ ਟੀਮ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ।
              ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਰਨਾ ਵਾਇਰਸ ਦੀ ਜਾਂਚ ਲਈ ਜ਼ਿਲ੍ਹੇ ਵਿੱਚ 1801 ਸੈਂਪਲ ਲਏ ਗਏ ਸਨ, ਜਿੰਨ੍ਹਾਂ ਵਿਚੋਂ 1639 ਸੈਂਪਲ ਨੈਗੇਟਿਵ ਆਏ ਸਨ ਅਤੇ 162 ਸੈਂਪਲ ਪੋਜ਼ੇਟਿਵ ਪਾਏ ਗਏ ਸਨ।
                 ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ, ਵਧੀਕ ਡਿਪਟੀ ਕਮਿਨਸ਼ਰ ਤਰਨ ਤਾਰਨ ਸੁਰਿੰਦਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਰਮੇਸ਼, ਜ਼ਿਲਾ ਐਪੀਡੀਮੋਲੋਜਿਸਟ ਡਾ. ਬਿਧੀ ਲੌਰਡ ਸਿੰਘ, ਡਾ. ਵਿਸ਼ਾਲ, ਆਰੂਸ਼ ਭੱਲਾ ਬੀ.ਸੀ.ਸੀ ਕੋਆਰਡੀਨੇਟਰ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …