ਫ਼ਤਹਿਗੜ੍ਹ ਸਾਹਿਬ, 17 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਦੀ ਲਪੇਟ ਵਿੱਚ ਆਉਣ ਤੋਂ ਬਾਅਦ ਗਿਆਨ ਸਾਗਰ ਹਸਪਤਾਲ ਵਿਚੋਂ ਇਲਾਜ਼ ਉਪਰੰਤ
ਡਿਸਚਾਰਜ ਹੋ ਕੇ ਪਰਤੇ ਪਿੰਡ ਗੁਣੀਆਂ ਮਾਜਰਾ ਦੇ ਜਗਤਾਰ ਸਿੰਘ ਨੇ ਪੰਜਾਬ ਸਰਕਾਰ ਵਲੋਂ ਕੀਤੇ ਉਪਰਾਲਿਆਂ ਤੇ ਇਕਾਂਤਵਾਸ ਸਬੰਧੀ ਮੁਹੱਈਆ ਕਰਵਾਈਆਂ ਸਹੂਲਤਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਡਾਕਟਰਾਂ ਦੀ ਟੀਮ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ।
ਉਸ ਨੇ ਦੱਸਿਆ ਕਿ ਪੰਜਾਬ ਤੋਂ ਬਾਹਰਲੇ ਸੂਬੇ ਵਿੱਚ ਕੰਬਾਈਨ ਸਬੰਧੀ ਕੰਮਕਾਰ ਉਪਰੰਤ ਵਾਪਸ ਆਉਣ ’ਤੇ ਸੀ.ਐਚ.ਸੀ ਚਨਾਰਥਲ ਵਲੋਂ ਉਸ ਦਾ ਕੋਰੋਨਾ ਸਬੰਧੀ ਸੈਂਪਲ ਲਿਆ ਗਿਆ ਸੀ ਤੇ ਰਿਪੋਰਟ ਪੌਜੇਟਿਵ ਆਉਣ ’ਤੇ ਉਸ ਨੂੰ ਇਲਾਜ ਲਈ ਗਿਆਨ ਸਾਗਰ ਹਸਪਤਾਲ ਬਨੂੜ ਭੇਜਿਆ ਗਿਆ ਸੀ, ਜਿਥੇ ਬਹੁਤ ਹੀ ਵਧੀਆ ਢੰਗ ਨਾਲ ਉਸ ਦਾ ਇਲਾਜ਼ ਕੀਤਾ ਗਿਆ ਤੇ ਉਸ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਗਈ।
ਸਿਵਲ ਸਰਜਨ ਡਾ. ਐਨ.ਕੇ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ ਜਿ਼ਲ੍ਹੇ ਵਿੱਚ 56 ਵਿਅਕਤੀ ਕੋਰੋਨਾ ਸਬੰਧੀ ਪੌਜ਼ਟਿਵ ਪਾਏ ਗਏ ਸਨ ਤੇ ਜਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ 10 ਹੋ ਗਈ ਹੈ।
Check Also
ਕੌਮਾਂਤਰੀ ਯੋਗ ਦਿਵਸ `ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ
ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਅਤੇ ਜੇਲ ਪ੍ਰਸ਼ਾਸਨ ਵੱਲੋਂ ਉਪਰਾਲਾ ਸ਼੍ਰੀ ਗੋਇੰਦਵਾਲ ਸਾਹਿਬ, …
Punjab Post Daily Online Newspaper & Print Media