ਫਰੀਦਕੋਟ, 17 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਕੋਵਿਡ-19 ਦੀਆਂ ਅੱਜ ਤੱਕ 3493 ਸੈਂਪਲ ਲੈਬ ਵਿੱਚ ਭੇਜੇ
ਜਾ ਚੁੱਕੇ ਹਨ।ਜਿੰਨਾਂ ਵਿੱਚੋਂ 139 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ।ਪ੍ਰਾਪਤ ਨਤੀਜਿਆਂ ਵਿੱਚ 3219 ਰਿਪੋਰਟਾਂ ਨੈਗੇਟਿਵ ਆਈਆਂ ਹਨ।ਪਹਿਲਾਂ ਹਜ਼ੂਰ ਸਹਿਬ ਦੇ ਕੋਰੋਨਾ ਪਾਜ਼ਟਿਵ ਆਏ ਮਰੀਜ਼ਾਂ ਦੇ ਨਾਲ ਪ੍ਰਸ਼ਾਸਨ ਵਲੋਂ ਸਥਾਪਿਤ ਇਕਾਂਤਵਾਸ ਸੈਂਟਰ ਵਿੱਚ ਰਹਿ ਰਹੇ ਦੂਸਰੇ ਸ਼ਰਧਾਲੂਆਂ ਦੇ ਸਿਹਤ ਵਿਭਾਗ ਵੱਲੋਂ ਦੁਬਾਰਾ ਕੁੱਝ ਸੈਂਪਲ ਇੱਕਤਰ ਕੀਤੇ ਗਏ ਸਨ।ਜਿੰਨਾਂ ਵਿੱਚੋਂ ਪ੍ਰਾਪਤ ਹੋਈਆਂ ਪਾਜ਼ੇਟਿਵ ਰਿਪੋਰਟਾਂ ਵਾਲੇ ਕੇਸਾਂ ਵਿੱਚ 4 ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂ ਹੀ ਹਨ, ਜੋ ਪਿੰਡ ਸੰਧਵਾਂ ਦੇ ਰਹਿਣ ਵਾਲੇ ਹਨ।ਹੁਣ ਫਰੀਦਕੋਟ ਜ਼ਿਲੇ ਦੇ ਕੋਵਿਡ-19 ਤਹਿਤ 44 ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।ਫਰੀਦਕੋਟ ਦੇ 16 ਐਕਟਿਵ ਕੇਸ ਹਨ।ਜਿੰਨਾ ਵਿੱਚੋਂ 15 ਗੁਰੂ ਗੋਬਿੰਦ ਸਿੰਘ ਮੈਡੀਕਲ ਵਿਖੇ ਅਤੇ 1 ਲੁਧਿਆਣਾ ਵਿਖੇ ਜ਼ੇਰੇ ਇਲਾਜ ਹਨ।
ਉਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਅਤੇ ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਦੀ ਯੋਗ ਅਗਵਾਈ ਹੇਠ ਕੋਰੋਨਾ ਦੀ ਜੰਗ ਨੂੰ ਜਿੱਤਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।ਸਿਹਤ ਵਿਭਾਗ ਵੱਲੋਂ ਇਕਾਂਤਵਾਸ ਕੀਤੇ ਵਿਅਕਤੀਆਂ ਅਤੇ ਫਲੂ ਕਾਰਨਰ ਵਿਖੇ ਸੈਂਪਲ ਇਕੱਤਰ ਕਰ ਕੇ ਲੈਬ ਨੂੰ ਜਾਂਚ ਲਈ ਭੇਜੇ ਜਾ ਰਹੇ ਹਨ।ਜਿੰਨਾਂ ਦੇ ਨਤੀਜੇ ਜਲਦ ਵਿਭਾਗ ਨੂੰ ਮਿਲਣ ਦੀ ਸੰਭਾਵਨਾ ਹੈ।ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਪਿਤ ਜਿੰਨਾਂ ਇਕਾਂਤਵਾਸ ਸੈਂਟਰਾਂ ਦੇ ਵਿੱਚ ਰਹਿ ਰਹੇ ਵਿਅਕਤੀਆਂ ਦੀ ਟੈਸਟ ਰਿਪੋਰਟ ਆਉਣੀ ਬਾਕੀ ਹੈ।ਉਨ੍ਹਾਂ ਨੂੰ ਛੱਡ ਕੇ ਬਾਕੀ ਇਕਾਂਤਵਾਸ ਸੈਂਟਰਾਂ ਦੇ ਵਿਅਕਤੀਆਂ ਨੂੰ ਘਰ ਵਾਪਸ ਇਕਾਂਤਵਾਸ ਭੇਜਿਆ ਜਾ ਰਿਹਾ ਹੈ।
ਕੋਵਿਡ-19 ਦੇ ਜ਼ਿਲ੍ਹਾ ਨੋਡਲ ਅਫਸਰ ਡਾ. ਮਨਜੀਤ ਕ੍ਰਿਸ਼ਨ ਭੱਲਾ ਨੇ ਸਿਹਤ ਵਿਭਾਗ ਦੇ ਮਾਸ ਮੀਡੀਆ ਇੰਚਾਰਜ ਡਾ. ਪ੍ਰਭਦੀਪ ਸਿੰਘ ਚਾਵਲਾ ਨੂੰ ਵੀ ਹਦਾਇਤ ਕੀਤੀ ਕਿ ਆਮ ਲੋਕਾਂ ਤੱਕ ਕੋਰੋਨਾ ਮਰੀਜ਼ਾਂ ਸਬੰਧੀ ਅੰਕੜੇ ਆਈ.ਡੀ.ਐਸ.ਪੀ ਸਟਾਫ ਐਪੇਡਿਮੋਜੋਜਿਸਟ ਡਾ. ਵਿਕਰਮਜੀਤ ਸਿੰਘ ਤੇ ਡਾ. ਅਨੀਤਾ ਚੌਹਾਨ ਨਾਲ ਤਾਮੇਲ ਕਰਕੇ ਹੀ ਸਾਂਝੇ ਕੀਤੇ ਜਾਣ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …
Punjab Post Daily Online Newspaper & Print Media