Tuesday, November 24, 2026

ਸ਼ਿਵ ਸ਼ਕਤੀ ਆਯੁਰਵੈਦਿਕ ਮੈਡੀਕਲ ਕਾਲਜ ਤੇ ਹਸਪਤਾਲ ਬਾਖੂਬੀ ਨਿਭਾਅ ਰਿਹਾ ਸੇਵਾ

ਭੀਖੀ, 18 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਕੋਰੋਨਾ ਵਾਇਰਸ ਦੇ ਫੈਲਾਓ ਨੂੰ ਰੋਕਣ ਤੇ ਇਸ ਬਿਮਾਰੀ ਦੀ ਲੜੀ ਨੂੰ ਤੋੜਨ ਲਈ ਪੰਜਾਬ ਸਰਕਾਰ ਅਤੇ ਪ੍ਰਸ਼ਾਸ਼ਨ ਦੇ ਨਿਰਦੇਸ਼ਾਂ ਤਹਿਤ ਸ਼ਿਵ ਸ਼ਕਤੀ ਆਯੁਰਵੈਦਿਕ ਮੈਡੀਕਲ ਕਾਲਜ ਤੇ ਹਸਪਤਾਲ ਸੁਨਾਮ ਰੋਡ ਭੀਖੀ ਵੀ 150 ਬੈਡਾਂ ਦੇ ਨਾਲ ਆਪਣੀ ਸੇਵਾ ਬਾਖੂਬੀ ਨਿਭਾਅ ਰਿਹਾ ਹੈ।ਸੰਸਥਾ ਦੇ ਚੇਅਰਮੈਨ ਡਾਕਟਰ ਸੋਮਨਾਥ ਮਹਿਤਾ ਨੇ ਦੱਸਿਆ ਕਿ ਸਰਕਾਰ ਅਤੇ ਪ੍ਰਸ਼ਾਸ਼ਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਕਾਲਜ ਵਲੋਂ ਸ਼ੱਕੀ ਮਰੀਜ਼ਾਂ ਨੂੰ ਇਕਾਂਤਵਾਸ ਵਿਚ ਰੱਖਿਆ ਜਾ ਰਿਹਾ ਹੈ।ਉਨਾਂ ਕਿਹਾ ਕਿ ਹਸਪਤਾਲ ਦੀ ਵਧੀਆ ਕਾਰਜਕਾਰੀ ਨੂੰ ਦੇਖਦੇ ਹੋਏ ਜਿਲ੍ਹਾ ਮਾਨਸਾ ਵਿੱਚ ਇਹ ਕੋਵਿਡ-19 ਸੈਂਟਰ ਬਣਾਇਆ ਗਿਆ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …