Saturday, September 19, 2026

ਸੰਗਰੂਰ ਤੋਂ ਮੱਧ ਪ੍ਰਦੇਸ਼ ਦੇ ਨਿਵਾਸੀਆਂ ਨੂੰ ਕੀਤਾ ਗਿਆ ਰਵਾਨਾ – ਡਿਪਟੀ ਕਮਿਸ਼ਨਰ

ਪਟਿਆਲਾ ਤੋਂ ਰੇਲ ਗੱਡੀ ਰਾਹੀਂ ਘਰਾਂ ਨੂੰ ਪਰਤੇ ਐਮ.ਪੀ ਨਿਵਾਸੀ

ਸੰਗਰੂਰ, 18 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਵਿਡ 19 ਦੀ ਮਹਾਮਾਰੀ ਨੂੰ ਰੋਕਣ ਲਈ ਪੰਜਾਬ ਵਿੱਚ ਲਗਾਏ ਗਏ ਕਰਫ਼ਿਊ ਕਾਰਨ ਕਈ ਸੂਬਿਆਂ

ਦੇ ਵਿਅਕਤੀ ਪੰਜਾਬ ਵਿੱਚ ਫ਼ਸੇ ਹੋਏ ਹਨ।ਜਿੰਨਾਂ ਨੂੰ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਵਾਪਸ ਆਪਣੇ ਘਰਾਂ ਵਿੱਚ ਭੇਜਣ ਦੀ ਪ੍ਰਕਿਰਿਆ ਜਾਰੀ ਹੈ।ਅੱਜ ਸੰਗਰੂਰ ਤੋਂ ਮੱਧ ਪ੍ਰਦੇਸ਼ ਨਾਲ ਸਬੰਧਤ ਵਿਅਕਤੀਆਂ ਨੂੰ ਉਨ੍ਹਾਂ ਦੇ ਸੂਬੇ ਤੱਕ ਪਹੁੰਚਾਉਣ ਲਈ ਬੱਸਾਂ ਰਾਹੀਂ ਪਟਿਆਲਾ ਰੇਲਵੇ ਸਟੇਸ਼ਨ ਤੱਕ ਰਵਾਨਾ ਕੀਤਾ ਗਿਆ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਸ ਕੰਮ ਲਈ ਜਿਲ੍ਹਾ ਪੱਧਰ `ਤੇ ਡਿਪਟੀ ਡਾਇਰੈਕਟਰ ਫ਼ੈਕਟਰੀ ਸੰਗਰੂਰ ਨੂੰ ਨੋਡਲ ਅਫਸਰ ਲਗਾਇਆ ਗਿਆ।ਥੋਰੀ ਨੇ ਦੱਸਿਆ ਕਿ ਜਿਲੇ ਦੀਆਂ ਸਬ ਡਵੀਜ਼ਨਾਂ ਤੋਂ ਮੱਧ ਪ੍ਰਦੇਸ਼ ਵਾਸੀਆਂ ਦੀਆਂ 17 ਬੱਸਾਂ ਪਟਿਆਲਾ ਸਟੇਸ਼ਨ ਤੱਕ ਭੇਜੀਆਂ ਗਈਆਂ ਹਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …