ਸ੍ਰੀ ਮੁਕਤਸਰ ਸਾਹਿਬ, 18 ਮਈ (ਪੰਜਾਬ ਪੋਸਟ ਬਿਊਰੋ) – ਰੀਤੀ ਰਿਵਾਜਾਂ ਦੇ ਚੱਲਦਿਆਂ ਕਈ ਲੋਕ ਸਮਾਜ ਵਿੱਚ ਆਪਣੀ ਵਾਹ-ਵਾਹ ਖੱਟਣ ਲਈ ਫਾਲਤੂ ਦਾ
ਖਰਚਾ ਕਰਕੇ ਕਰਜ਼ੇ ਦੇ ਬੋਝ ਥੱਲੇ ਆ ਕੇ ਆਪਣੀ ਪ੍ਰਗਤੀ ਦੇ ਰਾਹ ਵਿੱਚ ਸਦਾ ਲਈ ਰੋੜਾ ਬਣ ਜਾਂਦੇ ਹਨ।
ਸ੍ਰੀ ਮੁਕਤਸਰ ਸਾਹਿਬ ਦੇ ਲੜਕੇ ਵਨੀਤ ਬਾਂਸਲ ਪੁੱਤਰ ਸੁਖਦੇਵ ਬਾਂਸਲ ਨੇ ਬੀਤੀ ਦਿਨੀ ਗੋਨਿਆਣਾ ਮੰਡੀ ਦੀ ਵਸਨੀਕ ਮੀਨੂ ਪੁੱਤਰੀ ਰਮੇਸ਼ ਕੁਮਾਰ ਨਾਲ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਨਾਲ ਬਹੁਤ ਹੀ ਸਾਦੇ ਢੰਗ ਨਾਲ ਵਿਆਹ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ।
ਕਰੋਨਾ ਵਾਇਰਸ ਦੇ ਚੱਲਦਿਆਂ ਸਰਕਾਰ ਵਲੋਂ ਲਗਾਏ ਗਏ ਕਰਫਿਊ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਬਿਨ੍ਹਾ ਇਕੱਠ ਕੀਤੇ ਵਿਆਹ ਵਿੱਚ ਕੇਵਲ ਲੜਕੇ ਅਤੇ ਲੜਕੀ ਦੇ ਪਰਿਵਾਰਕ ਮੈਂਬਰ ਹੀ ਸ਼ਾਮਲ ਸਨ।
ਆਪਣੇ ਮਾਪਿਆਂ ਦਾ ਅਸ਼ੀਰਵਾਦ ਲੈਂਦਿਆਂ ਇਸ ਨਵ ਵਿਆਹੀ ਜੋੜੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਫਾਲਤੂ ਦੇ ਖਰਚਿਆਂ ਤੋਂ ਬਚਣ ਲਈ ਉਹ ਰੀਤੀ ਰਿਵਾਜ਼ਾਂ ਮੁਤਾਬਿਕ ਸਾਦੇ ਢੰਗ ਨਾਲ ਵਿਆਹ ਦੀਆਂ ਰਸਮਾਂ ਪੂਰੀਆਂ ਕਰਨ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media