Monday, December 23, 2024

ਸਿੱਖ ਮਿਸ਼ਨ ਜੰਮੂ ਕਸ਼ਮੀਰ ਦੇ ਇੰਚਾਰਜ ਗਿਆਨੀ ਸਵਰਨ ਸਿੰਘ ਦਾ ਦੇਹਾਂਤ

ਸ਼੍ਰੋਮਣੀ ਕਮੇਟੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨ ਜੰਮੂ ਕਸ਼ਮੀਰ ਦੇ ਇੰਚਾਰਜ ਗਿਆਨੀ ਸਵਰਨ ਸਿੰਘ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
                ਦੱਸਣਯੋਗ ਹੈ ਕਿ ਗਿਆਨੀ ਸਵਰਨ ਸਿੰਘ ਅਚਾਨਕ ਦਿਲ ਦੇ ਦੌਰਾ ਪੈ ਜਾਣ ਕਾਰਨ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ।ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਜੰਮੂ ਵਿਖੇ ਕੀਤਾ ਗਿਆ।ਮ੍ਰਿਤਕ ਦੇਹ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਪਠਾਨਕੋਟ ਦੇ ਮੀਤ ਮੈਨੇਜਰ ਕੁਲਵਿੰਦਰ ਸਿੰਘ ਨੇ ਦੋਸ਼ਾਲਾ ਭੇਟ ਕੀਤਾ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਗਿਆਨੀ ਸਵਰਨ ਸਿੰਘ ਦੇ ਅਕਾਲ ਚਲਾਣੇ ਨੂੰ ਵੱਡਾ ਪੰਥਕ ਘਾਟਾ ਕਰਾਰ ਦਿੱਤਾ ਹੈ।ਉਨ੍ਹਾਂ ਆਖਿਆ ਕਿ ਜੰਮੂ ਕਸ਼ਮੀਰ ਅੰਦਰ ਸਿੱਖੀ ਲਹਿਰ ਨੂੰ ਪ੍ਰਚੰਡ ਕਰਨ ਵਿਚ ਗਿਆਨੀ ਸਵਰਨ ਸਿੰਘ ਦਾ ਅਹਿਮ ਯੋਗਦਾਨ ਸੀ।ਉਨ੍ਹਾਂ ਨੇ ਕਈ ਵੱਡੇ ਗੁਰਮਤਿ ਸਮਾਗਮਾਂ ਤੋਂ ਇਲਾਵਾ ਹਰੇਕ ਗੁਰਦੁਆਰਾ ਸਾਹਿਬਾਨ ਅੰਦਰ ਧਰਮ ਪ੍ਰਚਾਰ ਦੇ ਸਮਾਗਮ ਕੀਤੇ।ਗਿਆਨੀ ਸਵਰਨ ਸਿੰਘ ਦੀ ਘਾਟ ਸਿੱਖ ਪੰਥ ਨੂੰ ਹਮੇਸ਼ਾਂ ਮਹਿਸੂਸ ਹੁੰਦੀ ਰਹੇਗੀ।
             ਇਸੇ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਤੇ ਹੋਰ ਅਧਿਕਾਰੀਆਂ ਨੇ ਵੀ ਗਿਆਨੀ ਸਵਰਨ ਸਿੰਘ ਦੇ ਚਲਾਣੇ ’ਤੇ ਅਫ਼ਸੋਸ ਪ੍ਰਗਟ ਕੀਤਾ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …