ਤਰਨ ਤਾਰਨ, 19 ਮਈ (ਪੰਜਾਬ ਪੋਸਟ ਬਿਊਰੋ) – ਜਗਵਿੰਦਰਜੀਤ ਸਿੰਘ ਗਰੇਵਾਲ ਪੀ.ਸੀ.ਐਸ ਨੇ ਬਤੌਰ ਵਧੀਕ ਡਿਪਟੀ ਕਮਿਸ਼ਨਰ ਜਨਰਲ ਤਰਨ ਤਾਰਨ
ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।ਉਹਨਾਂ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੈ ਕਿ ਗੁਰੂ ਸਾਹਿਬਾਨ ਵਲੋਂ ਵਰੋਸਾਈ ਧਰਤੀ ‘ਤੇ ਦੁਬਾਰਾ ਕੰਮ ਕਰਨ ਦਾ ਮੌਕਾ ਮਿਲਿਆ ਹੈ।ਉਹਨਾਂ ਕਿਹਾ ਕਿ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਹਰ ਸੰਭਵ ਕੋਸ਼ਿਸ਼ ਕਰਨਗੇ ਅਤੇ ਸਰਕਾਰ ਦੁਆਰਾ ਦਿੱਤੇ ਗਏ ਟੀਚਿਆਂ ਨੂੰ ਸਮੇਂ-ਸਿਰ ਮੁਕੰਮਲ ਕਰਦੇ ਹੋਏ, ਇਹਨਾਂ ਦਾ ਲਾਭ ਹਰ ਲੋੜਵੰਦ ਵਿਅਕਤੀ ਤੱਕ ਪੁੱਜਦਾ ਕਰਨਗੇ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media