ਹੁਸ਼ਿਆਰਪੁਰ, 19 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲੇ ਵਿੱਚ ਕੋਵਿਡ-19 ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ
ਜ਼ਿਲੇ ਵਿੱਚ ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ 63 ਨਵੇਂ ਸੈਂਪਲ ਲਏ ਗਏ ਹਨ।ਉਨਾਂ ਦੱਸਿਆ ਕਿ ਹੁਣ ਤੱਕ 1594 ਸੈਂਪਲ ਲਏ ਜਾ ਚੁੱਕੇ ਹਨ।ਜਿਨਾਂ ਵਿਚੋਂ 1380 ਸੈਂਪਲ ਨੈਗੇਟਿਵ ਹਨ ਅਤੇ 92 ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਕਿਹਾ ਕਿ ਹੁਣ ਤੱਕ 26 ਸੈਂਪਲ ਇਨਵੈਲਿਡ ਪਾਏ ਗਏ ਹਨ ਅਤੇ ਜ਼ਿਲੇ ਵਿੱਚ 96 ਕੋਰੋਨਾ ਪੋਜ਼ੀਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਘਰ ਤੋਂ ਜ਼ਰੂਰੀ ਕੰਮ ਲਈ ਬਾਹਰ ਨਿਕਲਣ ਵਾਲੇ ਹਰ ਵਿਅਕਤੀ ਲਈ ਮੂੰਹ `ਤੇ ਮਾਸਕ ਲਗਾਉਣਾ ਜ਼ਰੂਰੀ ਹੈ ਅਤੇ ਜੇਕਰ ਕੋਈ ਇਸ ਦੀ ਪਾਲਣਾ ਨਹੀਂ ਕਰਦਾ, ਤਾਂ ਉਸ ਨੂੰ 200 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ।ਉਨਾਂ ਕਿਹਾ ਕਿ ਇਸ ਤਰਾਂ ਜਨਤਕ ਸਥਾਨਾਂ `ਤੇ ਥੁੱਕਣ ਵਾਲੇ ਵਿਅਕਤੀਆਂ ਨੂੰ 100 ਰੁਪਏ ਜੁਰਮਾਨਾ ਕੀਤਾ ਜਾਵੇਗਾ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media