Thursday, February 26, 2026

ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਆਈਸੋਲੇਟ ਕੀਤੇ 2 ਵਿਅਕਤੀਆਂ ਨੂੰ ਦਿੱਤੀ ਛੁੱਟੀ ਹੁਣ 12 ਮਰੀਜ਼ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ਼ – ਸਿਵਲ ਸਰਜਨ

ਮਾਨਸਾ, 19 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਮਾਨਸਾ ’ਚ ਆਈਸੋਲੇਟ ਕੀਤੇ ਕੋਰੋਨਾ ਮਰੀਜ਼ਾਂ ਵਿੱਚੋਂ ਅੱਜ 2 ਵਿਅਕਤੀਆਂ ਨੂੰ ਛੁੱਟੀ ਦੇ ਦਿੱਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਇਨ੍ਹਾਂ ਮਰੀਜ਼ਾਂ ’ਚੋਂ ਇਕ ਮਰੀਜ਼ ਦਿੱਲੀ ਤੋਂ ਆਇਆ ਸੀ ਅਤੇ ਦੂਸਰਾ ਨੋਇਡਾ ਵਿਖੇ ਕੰਮ ਕਰਦਾ ਸੀ।ਇਨ੍ਹਾਂ ਵਿਅਕਤੀਆਂ ਨੂੰ ਇਕਾਂਤਵਾਸ ਕਰਨ ਤੋਂ ਬਾਅਦ ਸਿਵਲ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
                 ਸਿਵਲ ਸਰਜਨ ਨੇ ਦੱਸਿਆ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਸਿਹਤ ਵਿਭਾਗ ਦੀਆਂ ਨਵੀਆਂ ਹਦਾਇਤਾਂ ਅਨੁਸਾਰ 2 ਮਰੀਜ਼ਾਂ ਨੂੰ ਡਿਸਚਾਰਜ਼ ਕਰ ਦਿੱਤਾ ਗਿਆ ਹੈ ਅਤੇ ਉਹਨਾਂ ਨੂੰ ਘਰਾਂ ਵਿੱਚ ਘੱਟ ਤੋਂ ਘੱਟ 10 ਦਿਨ ਲਈ ਇਕਾਂਤਵਾਸ ਕਰਨ, ਮਾਸਕ ਦੀ ਵਰਤੋਂ ਕਰਨ ਅਤੇ ਸਮਾਜਿਕ ਦੂਰੀ ਆਦਿ ਸਾਵਧਾਨੀਆਂ ਦੀ ਵਰਤੋਂ ਕਰਨ ਬਾਰੇ ਕਿਹਾ ਗਿਆ, ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਤਕਲੀਫ਼ ਹੁੰਦੀ ਹੈ ਤਾਂ ਤੁਰੰਤ ਸਿਹਤ ਵਿਭਾਗ ਨਾਲ ਸੰਪਰਕ ਕੀਤਾ ਜਾਵੇ।ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਇੰਨਾਂ ਦਾ ਰੋਜ਼ਾਨਾ ਚੈਕਅਪ ਕੀਤਾ ਜਾਇਆ ਕਰੇਗਾ।
                    ਉਨ੍ਹਾਂ ਦੱਸਿਆ ਕਿ ਹੁਣ ਤੱਕ ਮਾਨਸਾ ਵਿੱਚ ਕੋਰੋਨਾ ਪਾਜ਼ਟਿਵ ਕੇਸ 33 ਹਨ, ਜਿੰਨ੍ਹਾਂ ਵਿਚੋਂ ਹੁਣ ਕੁੱਲ 21 ਮਰੀਜ਼ਾਂ ਨੂੰ ਡਿਸਚਾਰਜ਼ ਕਰ ਦਿੱਤਾ ਗਿਆ ਹੈ ਅਤੇ 12 ਮਰੀਜ਼ਾਂ ਦਾ ਇਲਾਜ ਸਿਵਲ ਹਸਪਤਾਲ ਮਾਨਸਾ ਵਿਖੇ ਚੱਲ ਰਿਹਾ ਹੈ, ਜਿੰਨ੍ਹਾਂ ਦੀ ਦੇਖ ਰੇਖ ਮਾਹਿਰ ਡਾਕਟਰਾਂ ਦੁਆਰਾ ਕੀਤੀ ਜਾ ਰਹੀ ਹੈ।ਬਲਾਕ ਖਿਆਲਾ ਕਲਾਂ ਵਿਖੇ 17 ਮਈ ਨੂੰ ਪੁਲਿਸ ਮੁਲਾਜ਼ਮ, ਲੇਬਰ ਆਦਿ ਵਿਅਕਤੀਆਂ ਦੇ 56 ਸੈਂਪਲ ਲੈ ਕੇ ਭੇਜੇ ਗਏ ਸਨ, ਜਿੰਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …