ਪਟਿਆਲਾ, 19 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਚ ਕੋਵਿਡ-19 ਮਹਾਂਮਾਰੀ ਵਿੱਚ ਵਿਲੱਖਣ ਸੇਵਾਵਾਂ ਨਿਭਾਉਣ ਬਦਲੇ ਡੀ.ਜੀ.ਪੀ ਵੀ.ਕੇ ਭਾਵੜਾ ਵਲੋਂ
ਜ਼ਿਲ੍ਹਾ ਪਟਿਆਲਾ ਦੇ ਕਮਾਡੈਂਟ ਰਾਏ ਸਿੰਘ ਧਾਲੀਵਾਲ ਨੂੰ ਡੀ.ਜੀ ਪੰਜਾਬ ਹੋਮ ਗਾਰਡਜ਼ ਕੋਮੈਂਡੇਂਸਨ ਡਿਸਕ ਲਈ ਚੁਣਿਆ ਗਿਆ ਹੈ।ਜ਼ਿਕਰਯੋਗ ਹੈ ਕਿ ਕਮਾਡੈਂਟ ਧਾਲੀਵਾਲ ਨੂੰ ਪਹਿਲਾਂ ਵੀ ਭਾਰਤ ਦੇ ਰਾਸ਼ਟਰਪਤੀ ਵਲੋਂ ਚੰਗੀਆਂ ਸੇਵਾਵਾਂ ਬਦਲੇ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ ਅਤੇ ਹੋਰ ਕਈ ਡੀ.ਜੀ.ਪੀ ਵਲੋਂ ਵੀ ਪ੍ਰਸ਼ੰਸਾ ਪੱਤਰ ਅਤੇ ਨਕਦ ਇਨਾਮ ਦਿੱਤੇ ਗਏ ਹਨ।
ਜ਼ਿਕਰਯੋਗ ਹੈ ਕਿ ਡੀ.ਜੀ.ਪੀ ਵੀ.ਕੇ ਭਾਵੜਾ ਵਲੋਂ ਕਰੋਨਾ ਮਹਾਂਮਾਰੀ ਦੌਰਾਨ ਮੁਹਰਲੀ ਕਤਾਰ ਵਿੱਚ ਬੇਖ਼ੌਫ ਅਤੇ ਦਲੇਰੀ ਨਾਲ ਕੰਮ ਕਰ ਰਹੇ ਪੰਜਾਬ ਦੇ 31 ਹੋਮ ਗਾਰਡਜ਼ ਕਰਮਚਾਰੀ 23 ਵਲੰਟੀਅਰ ਅਤੇ 25 ਸਿਵਲ ਡਿਫੈਂਸ ਕਰਮਚਾਰੀਆਂ ਨੂੰ ਵੀ ਸਨਮਾਨ ਦੇਣ ਲਈ ਚੁਣਿਆ ਹੈ।ਵਿਭਾਗ ਦੇ ਅਧਿਕਾਰੀਆਂ ਕਰਮਚਾਰੀਆਂ ਅਤੇ ਜਵਾਨਾਂ ਵਲੋਂ ਇਸ ਵਿਲੱਖਣ ਸਨਮਾਨ ਲਈ ਡੀ.ਜੀ.ਪੀ ਭਾਵੜਾ ਦਾ ਸਮੁੱਚੇ ਤੌਰ ‘ਤੇ ਧੰਨਵਾਦ ਕੀਤਾ ਹੈ ਅਤੇ ਉਨ੍ਹਾਂ ਦੀ ਕਮਾਂਡ ਅਧੀਨ ਵੱਧ ਤੋਂ ਵੱਧ ਅਨੁਸ਼ਾਸਨ ਵਿੱਚ ਰਹਿ ਕੇ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਦਾ ਭਰੋਸਾ ਵੀ ਦਿਵਾਇਆ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media