Thursday, July 9, 2026

ਹੁਣ ਕੱਟੇ ਜਾਣਗੇ ਨਾੜ ਨੂੰ ਅੱਗ ਲਗਾਉਣ ਵਾਲਿਆਂ ਦੇ ਟਿਊਬਵੈਲ ਬਿਜਲੀ ਕੁਨੈਕਸ਼ਨ

ਜਿਲੇ ‘ਚ ਨਾੜ ਨੂੰ ਅੱਗ ਲਗਾਉਣ ਵਾਲੇ 74 ਵਿਅਕਤੀਆਂ ਵਿਰੁੱਧ ਐਫ.ਆਈ.ਆਰ

ਗੁਰਦਾਸਪੁਰ, 19 ਮਈ (ਪੰਜਾਬ ਪੋਸਟ ਬਿਊਰੋ) – ਕਣਕ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਜ਼ਿਲਾ ਪ੍ਰਸ਼ਾਸਨ ਵਲੋਂ ਹੁਣ ਹੋਰ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ।ਇਸ ਤਹਤਿ ਜੋ ਵਿਅਕਤੀ ਨਾੜ ਨੂੰ ਅੱਗ ਲਗਾਏਗਾ ਉਸ ਦੀ ਬਿਜਲੀ ਮੋਟਰ ਦਾ ਕੁਨੈਕਸ਼ਨ ਕੱਟ ਦਿੱਤਾ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਰਮਿੰਦਰ ਸਿੰਘ ਧੰਜੂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲੇ ਅੰਦਰ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਪਿੰਡ ਪੱਧਰ ਤੱਕ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਅੱਗ ਲਗਾਉਣ ਦੇ ਨੁਕਸਾਨ ਤੋਂ ਜਾਣੂ ਕਰਵਾਇਆ ਗਿਆ ਹੈ ਪਰ ਫਿਰ ਵੀ ਕੁੱਝ ਲੋਕਾਂ ਵਲੋਂ ਨਾੜ ਨੂੰ ਅੱਗ ਲਗਾਈ ਜਾ ਰਹੀ ਹੈ, ਜਿਸ ਤਹਿਤ ਅਜਿਹਾ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ।
              ਉਨਾਂ ਦੱਸਿਆ ਕਿ ਜਿਲੇ ‘ਚ 74 ਵਿਅਕਤੀਆਂ `ਤੇ ਐਫ.ਆਈ.ਆਰ ਦਰਜ ਕੀਤੀ ਗਈ ਹੈ ਅਤੇ ਹੁਣ ਜੇਕਰ ਕੋਈ ਨਾੜ ਨੂੰ ਅੱਗ ਲਗਾਏਗਾ ਤਾਂ ਉਸ ਦੇ ਟਿਊਬਵੈਲ ਦੇ ਬਿਜਲੀ ਕੁਨੈਕਸ਼ਨ ਵੀ ਕੱਟ ਦਿੱਤਾ ਜਾਵੇਗਾ, ਜਿਸ ਸਬੰਧੀ ਪਾਵਰਕਾਮ ਅਧਿਕਾਰੀਆਂ ਵਲੋਂ ਪਿੰਡ/ਬਲਾਕ ਪੱਧਰ `ਤੇ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …